ਪੰਜਾਬੀ ਵੀ ਨਹੀਂ ਪੜ੍ਹ ਸਕੇ ਸਨ ਵਿਦਿਆਰਥੀ

ਲੁਧਿਆਣਾ, 18 ਫਰਵਰੀ :

ਕਾਗਜ਼ਾਂ ਵਿਚ ਵਿਦਿਆਰਥੀਆਂ ਦੀ ਰਿਪੋਰਟ ਨੂੰ ਦਿਖਾਇਆ ਅੱਛਾ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਮਾਛੀਵਾੜਾ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ (BPEO) ਨੂੰ ਮੁਅੱਤਲ ਕੀਤਾ ਗਿਆ ਹੈ। ਹਰਜੋਤ ਸਿੰਘ ਬੈਂਸ ਵੱਲੋਂ ਬੀਤੇ ਦਿਨੀਂ ਮਾਛੀਵਾੜਾ ਦੇ ਇੰਦਰਾ ਕਾਲੋਨੀ ਸਰਕਾਰੀ ਸਕੂਲ ਵਿਚ ਛਾਪਾ ਮਾਰਿਆ ਗਿਆ ਸੀ। ਇਸ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਜੋ ਹਾਲਤ ਸਾਹਮਣੇ ਆਏ ਉਹ ਚਿੰਤਾਜਨਕ ਸਨ।


ਸਿੱਖਿਆ ਮੰਤਰੀ ਨੇ ਦੇਖਿਆ ਕਿ ਜ਼ਿਆਦਾਤਰ ਵਿਦਿਆਰਥੀ ਪੰਜਾਬੀ ਵੀ ਨਹੀਂ ਪੜ੍ਹ ਸਕੇ ਸਨ। ਇਸ ਉਤੇ ਕਾਰਵਾਈ ਕਰਦੇ ਹੋਏ ਸਿੱਖਿਆ ਮੰਤਰੀ ਨੇ ਮਾਛੀਵਾੜਾ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ (BPEO) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ।

ਮੰਤਰੀ ਵੱਲੋਂ ਸਕੂਲ ਵਿਚ ਡਿਊਟੀ ਕਰ ਰਹੇ ਤਿੰਨ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਜੋ ਮੈਂ ਅੱਜ ਦੇਖਿਆ ਹੈ, ਉਹ ਸਵੀਕਾਰਯੋਗ ਨਹੀਂ ਹੈ। ਬੱਚੇ ਆਪਣੀ ਮਾਂ ਭਾਸ਼ਾ ਤੱਕ ਨਹੀਂ ਪੜ੍ਹ ਰਹੇ। ਹੈਰਾਨੀ ਵਾਲੀ ਗੱਲ ਇਹ ਸੀ ਕਿ ਜਦੋਂ ਵਿਦਿਆਰਥੀਆਂ ਦੀ ਪਿਛਲੀ ਰਿਪੋਰਟ ਚੈਕ ਕੀਤੀ ਤਾਂ ਸਾਰੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਅੱਛਾ ਦਿਖਾਇਆ ਗਿਆ ਸੀ। ਸਿੱਖਿਆ ਮੰਤਰੀ ਨੇ ਨਰਾਜ਼ਗੀ ਪ੍ਰਗਟ ਕਰਦੇ ਹੋਏ ਕਿਹਾ ਕਿ ਕਾਗਜ਼ਾਂ ਅਤੇ ਜ਼ਮੀਨੀ ਹਕੀਕਤ ਵਿਚ ਵੱਡਾ ਅੰਤਰ ਹੈ ਅਤੇ ਇਸ ਦੀ ਜਾਂਚ ਕਰਵਾਈ ਜਾਵੇਗੀ।

Spread the love