ਤਰਨਤਾਰਨ, 18 ਫਰਵਰੀ :

ਤਰਨਤਾਰਨ ਵਿਚ ਇਕ ਵੱਡੀ ਘਟਨਾ ਸਾਹਮਣੇ ਆਈ ਹੈ ਜਿੱਥੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਮੌਜੂਦਾ ਸਰਪੰਚ ਦਾ ਕਤਲ ਕਰ ਦਿੱਤਾ। ਅਣਪਛਾਤੇ ਹਮਲਾਵਰਾਂ ਨੇ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਪਿੰਡ ਠੱਠੀਆਂ ਮਹੰਤਾਂ ਤੋਂ ਆਮ ਆਦਮੀ ਪਾਰਟੀ ਦਾ ਮੌਜ਼ੂਦਾ ਸਰਪੰਚ ਹਰਬਰਿੰਦਰ ਸਿੰਘ ਤਰਨਤਾਰਨ ਵਿਖੇ ਸਿੱਧੂ ਫਾਰਮ ਵਿਚ ਵਿਆਹ ਸਮਾਗਮ ਵਿਚ ਸ਼ਾਮਿਲ ਹੋਣ ਲਈ ਆਇਆ ਸੀ। ਇਸ ਦੌਰਾਨ 3 ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਜਦੋਂ ਸਰਪੰਚ ਸਟੇਜ ਉਤੇ ਦੋਸਤਾਂ ਨਾਲ ਨੱਚ ਰਹੇ ਸਨ ਤਾਂ ਭੀੜ ਵਿਚੋਂ ਇਕ ਨੌਜਵਾਨ ਨਿਕਲਿਆ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਹਰਬਿੰਦਰ ਸਿੰਘ ਦੇ ਪੇਟ ਅਤੇ ਸਿਰ ਵਿਚ ਚਾਰ ਗੋਲੀਆਂ ਲੱਗੀਆਂ ਹਨ, ਜਿਸ ਕਾਰਨ ਉਸਦੀ ਮੌਕੇ ਉਤੇ ਮੌਤ ਹੋ ਗਈ। ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਆਸ ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਦੇਖ ਰਹੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

Spread the love