ਕਿਲ੍ਹਾ ਰਾਏਪੁਰ, 18 ਫਰਵਰੀ :

ਪੇਂਡੂ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਦਾ ਅੱਜ ਦੂਜਾ ਦਿਨ ਹੈ। ਕਿਲ੍ਹਾ ਰਾਏਪੁਰ ਦੀਆਂ ਖੇਡਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। 12 ਸਾਲਾਂ ਤੋਂ ਬਾਅਦ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਵਿਚ ਹੋ ਰਹੀਆਂ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਲੈ ਕੇ ਲੋਕਾਂ ਦੇ ਚਿਹਰਿਆਂ ਉਤੇ ਇਕ ਵਾਰ ਫਿਰ ਰੌਣਕ ਦਿਖਾਈ ਦਿੱਤੀ ਹੈ। ਖੇਡਾਂ ਦੇ ਦੂਜੇ ਦਿਨ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਬਲਤੇਜ ਪੰਨੂ ਪਹੁੰਚੇ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ। ਜ਼ਿਕਰਯੋਗ ਹੈ ਕਿ ਕਿਲ੍ਹਾ ਰਾਏਪੁਰ ਦੇ ਗਰੇਵਾਲ ਸਪੋਰਟਸ ਸਟੇਡੀਅਮ ‘ਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੱਲ੍ਹ ਇਨ੍ਹਾਂ ਖੇਡਾਂ ਦਾ ਉਦਘਾਟਨ ਕੀਤਾ ਸੀ। ਇਨ੍ਹਾਂ ਖੇਡਾਂ ‘ਚ 11 ਸਾਲਾਂ ਬਾਅਦ ਬੈਲ ਗੱਡੀਆਂ ਦੀ ਦੌੜ ਹੋ ਰਹੀਆਂ ਹਨ। ਇਸ ਨੂੰ ਲੈ ਕੇ ਇਸ ਵਾਰ ਵੱਡਾ ਉਤਸ਼ਾਹ ਦੇਖਿਆ ਜਾ ਰਿਹਾ ਹੈ। ਬੈਲ ਦੌੜਾਕ ਰੇਸ ‘ਚ ਭਾਗ ਲੈਣ ਲਈ ਵੱਡੀ ਪੱਧਰ ‘ਤੇ ਰਜਿਸਟ੍ਰੇਸ਼ਨ ਕਰਵਾਈ ਗਈ ਹੈ। ਲੋਕਾਂ ਦਾ ਕਹਿਣਾ ਹੈ ਕਿ ਬਲਦਾਂ ਦੀ ਦੌੜ ਨਾਲ ਇਨ੍ਹਾਂ ਖੇਡਾਂ ਦੀ ਸ਼ਾਨ ਵੱਧ ਗਈ ਹੈ।

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ 2014 ਤੋਂ ਕਿਲਾ ਰਾਏਪੁਰ ਖੇਡਾਂ ਚ ਬਲਦਾਂ ਦੀ ਦੌੜ ਦੇ ਰੋਕ ਲਗਾ ਦਿੱਤੀ ਗਈ ਸੀ। ਪੰਜਾਬ ਸਰਕਾਰ ਨੇ ਪਿਛਲੇ ਸਾਲ ਜੁਲਾਈ ਮਹੀਨੇ ਵਿਧਾਨ ਸਭਾ ਚ ਬਿੱਲ ‘ਚ ਸੋਧ ਕਰਦੇ ਹੋਏ ਬਲਦਾਂ ਦੀ ਦੌੜ ਕਰਵਾਉਣ ਦਾ ਰਸਤਾ ਫਿਰ ਸਾਫ਼ ਕਰਵਾ ਦਿੱਤਾ ਸੀ। ਸਰਕਾਰ ਦੇ ਇਸ ਫੈਸਲੇ ਨਾਲ ਬਲਦਾਂ ਦੀ ਦੌੜ ਦਾ ਕਾਨੂੰਨੀ ਪੇਚ ਸਾਫ਼ ਹੋ ਗਿਆ ਸੀ। ਪਿਛਲੇ ਕਈ ਸਾਲਾਂ ਤੋਂ ਪੰਜਾਬ ਸਰਕਾਰ ਇਨ੍ਹਾਂ ਖੇਡਾਂ ਦਾ ਆਯੋਜਨ ਕਰਵਾ ਰਹੀ ਹੈ। ਬਲਦਾਂ ਦੀ ਦੌੜ ਕਿਲਾ ਰਾਏਪੁਰ ਖੇਡਾਂ ਚ ਮੁੱਖ ਖਿੱਚ ਦਾ ਕੇਂਦਰ ਹੁੰਦੀ ਸੀ। ਜਦੋਂ ਬਲਦਾਂ ਦੀ ਦੌੜ ‘ਤੇ ਰੋਕ ਲੱਗੀ ਤਾਂ ਖੇਡਾਂ ਦੀ ਰੌਣਕ ਵੀ ਘੱਟ ਗਈ।

Spread the love