ਤਰਨਤਾਰਨ, 19 ਫਰਵਰੀ :

ਤਰਨਤਾਰਨ ਅਧੀਨ ਆਉਂਦੇ ਪਿੰਡ ਠੱਠੀਆਂ ਮਹੰਤਾਂ ਵਿੱਚ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦਾ ਇਕ ਵਿਆਹ ਸਮਾਗਮ ਵਿਚ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਨੂੰ ਲੈ ਕੇ ਵਿਆਹ ਦੀਆਂ ਖੁਸ਼ੀਆਂ ਜਿੱਥੇ ਧਰੀਆਂ ਧਰਾਈਆਂ ਰਹਿ ਗਈਆਂ, ਉੱਥੇ ਹੀ ਬਰਾਤ ਵਿਚ ਚੀਕ ਚਿਹਾੜਾ ਮੱਚ ਗਿਆ। ਇਸ ਗੋਲੀਬਾਰੀ ਦੌਰਾਨ ਸਰਪੰਚ ਦਾ ਇਕ ਹੋਰ ਸਾਥੀ ਵੀ ਜ਼ਖਮੀ ਹੋ ਗਿਆ ਹੈ। ਜਿਸ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਅਣਪਛਾਤਾ ਵਿਅਕਤੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਇਸ ਫਾਇਰਿੰਗ ਤੋਂ ਬਾਅਦ ਥਾਣਾ ਸਰਹਾਲੀ ਦੀ ਪੁਲਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਤੋਂ ਮੌਜੂਦਾ ਸਰਪੰਚ ਹਰਭਿੰਦਰ ਸਿੰਘ (45) ਪੁੱਤਰ ਇਕਬਾਲ ਸਿੰਘ ਪਿੰਡ ਦੇ ਹੀ ਨਿਵਾਸੀ ਸੇਵਕ ਸਿੰਘ ਦੇ ਬੇਟੇ ਦੇ ਵਿਆਹ ਸਮਾਗਮ ਵਿਚ ਹਾਜ਼ਰੀ ਭਰਨ ਆਇਆ ਸੀ। ਇਸ ਦੌਰਾਨ ਜਦੋਂ ਹਰਪਿੰਦਰ ਸਿੰਘ ਸਟੇਜ ਉੱਪਰ ਆਪਣੇ ਹੋਰ ਸਾਥੀਆਂ ਅਤੇ ਰਿਸ਼ਤੇਦਾਰਾਂ ਸਮੇਤ ਨੱਚ ਰਹੇ ਸਨ ਤਾਂ ਇਕ ਅਨਪਛਾਤੇ ਵਿਅਕਤੀ ਵੱਲੋਂ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਜਿਸ ਦੇ ਚੱਲਦਿਆਂ ਹਰਪਿੰਦਰ ਸਿੰਘ ਦੇ ਢਿੱਡ ਅਤੇ ਸਿਰ ਉੱਪਰ ਗੋਲੀਆਂ ਵੱਜਣ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੋਲੀਬਾਰੀ ਵਿੱਚ ਜਖਮੀ ਹੋਏ ਇਕ ਹੋਰ ਨੌਜਵਾਨ ਨੂੰ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਖਮੀ ਦੀ ਪਛਾਣ ਜਰਮਨਦੀਪ ਸਿੰਘ ਵਜੋਂ ਹੋਈ ਹੈ, ਜੋ ਸਰਪੰਚ ਦਾ ਰਿਸ਼ਤੇਦਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਉਸਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।ਜਖਮੀ ਦਾ ਹਾਲਚਾਲ ਜਾਣਣ ਲਈ ਪੰਜਾਬ ਸਰਕਾਰ ਦੇ ਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਹਸਪਤਾਲ ਪਹੁੰਚੇ।

Spread the love