ਚੰਡੀਗੜ੍ਹ:ਪੰਜਾਬ ਸਰਕਾਰ ਵਲੋਂ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲੈਣਾ ਥੁੱਕ ਕੇ ਚੱਟਣ ਵਾਲਾ ਕੰਮ ਹੈ ਤੇ ਸਰਕਾਰੀ ਮੁਲਾਜ਼ਮਾ ’ਤੇ ਐਸਮਾ ਲਗਾਉਣ ਬੇਹੱਦ ਨਿੰਦਣਯੋਗ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਥੇ ਪੱਤਰਕਾਰਾ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਇਕ ਹਫ਼ਤੇ ਲਈ ਮੁੱਖ ਮੰਤਰੀ ਪੰਜਾਬ ਛੱਡ ਬਾਹਰ ਗਏ ਤਾਂ ਐਸਮਾ ਮੁੱਖ ਮੰਤਰੀ ’ਤੇ ਲੱਗਣਾ ਚਾਹੀਦਾ ਹੈ ਤੇ ਮੁੱਖ ਮੰਤਰੀ ਵਲੋਂ ਮੁਲਾਜ਼ਮ ਵਰਗ ਨੂੰ ਧਮਕੀ ਭਰੇ ਲਹਿਜ਼ੇ ਨਾਲ ਬੋਲਣਾ ਬੇਹੱਦ ਨਿੰਦਣਯੋਗ ਹੈ।

Spread the love