ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਆਖਰਕਾਰ ਯੂਕਰੇਨ ਵਿਰੁੱਧ ਜੰਗ ਦਾ ਐਲਾਨ ਕਰ ਦਿੱਤਾ ਹੈ।

ਵਲਾਦੀਮੀਰ ਪੁਤਿਨ ਨੇ ਵੀਰਵਾਰ ਸਵੇਰੇ ਰੂਸੀ ਟੈਲੀਵਿਜ਼ਨ ‘ਤੇ ਇਕ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਯੂਕਰੇਨ ਵਿੱਚ ਇੱਕ ਵਿਸ਼ੇਸ਼ ਮਿਲਟਰੀ ਅਪ੍ਰੇਸ਼ਨ ਸ਼ੁਰੂ ਕਰ ਰਹੇ ਹਾਂ, ਜਿਸ ਦਾ ਮਕਸਦ ਡੀਮਿਿਲਟਰਾਈਜ਼ੇਸ਼ਨ ਹੈ।

ਸਾਡਾ ਉਦੇਸ਼ ਪੂਰੇ ਯੂਕਰੇਨ ‘ਤੇ ਕਬਜ਼ਾ ਕਰਨਾ ਨਹੀਂ ਹੈ।

ਪੁਤਿਨ ਨੇ ਬਿਨਾਂ ਨਾਂ ਲਏ ਅਮਰੀਕਾ ਅਤੇ ਨਾਟੋ ਨੂੰ ਧਮਕੀ ਵੀ ਦਿੱਤੀ।

ਉਨ੍ਹਾਂ ਕਿਹਾ ਕਿ ਸਾਡੀ ਕਾਰਵਾਈ ਵਿੱਚ ਦਖਲ ਦੇਣ ਵਾਲਿਆਂ ਨੂੰ ਨਤੀਜੇ ਭੁਗਤਣੇ ਪੈਣਗੇ।

ਇੱਕ ਰਿਪੋਰਟ ਮੁਤਾਬਕ ਪੁਤਿਨ ਦੇ ਇਸ ਬਿਆਨ ਤੋਂ ਬਾਅਦ ਹੀ ਯੂਕਰੇਨ ਦੀ ਰਾਜਧਾਨੀ ਕੀਵ ਦੇ ਨੇੜੇ ਕਈ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ। ਇਸ ਤੋਂ ਇਲਾਵਾ ਬਾਗੀਆਂ ਦੇ ਕਬਜ਼ੇ ਵਾਲੇ ਇਲਾਕੇ ਤੋਂ ਵੀ ਧਮਾਕਿਆਂ ਦੀਆਂ ਖਬਰਾਂ ਆ ਰਹੀਆਂ ਹਨ।

Spread the love