ਸੰਸਦ ਦੇ ਵਿਸ਼ੇਸ਼ ਸੈਸ਼ਨ:ਕੇਂਦਰ ਸਰਕਾਰ ‘ਇਕ ਦੇਸ਼-ਇਕ ਚੋਣ’ ਬਿੱਲ ਲਿਆ ਸਕਦੀ ਹੈ

ਚੰਡੀਗੜ੍ਹ: ਕੇਂਦਰ ਸਰਕਾਰ ਨੇ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਹ ਸੈਸ਼ਨ 18 ਤੋਂ 22 ਸਤੰਬਰ ਤੱਕ ਚੱਲੇਗਾ। ਦੱਸਿਆ ਜਾ ਰਿਹਾ ਹੈ ਕਿ ਇਸ ਸੈਸ਼ਨ ‘ਚ ਪੰਜ ਬੈਠਕਾਂ ਹੋਣਗੀਆਂ। ਸੰਸਦ ਦੇ ਇਸ ਵਿਸ਼ੇਸ਼ ਸੈਸ਼ਨ ‘ਚ ਮੋਦੀ ਸਰਕਾਰ ‘ਇਕ ਦੇਸ਼-ਇਕ ਚੋਣ’ ‘ਤੇ ਬਿੱਲ ਲਿਆ ਸਕਦੀ ਹੈ।

‘ਵਨ ਨੇਸ਼ਨ-ਵਨ ਇਲੈਕਸ਼ਨ’ ਨੂੰ ਲੈ ਕੇ ਦੇਸ਼ ‘ਚ ਲੰਬੇ ਸਮੇਂ ਤੋਂ ਬਹਿਸ ਚੱਲ ਰਹੀ ਹੈ। ਇਸ ਸਾਲ ਜਨਵਰੀ ਵਿੱਚ ਲਾਅ ਕਮਿਸ਼ਨ ਨੇ ਇਸ ਸਬੰਧੀ ਸਿਆਸੀ ਪਾਰਟੀਆਂ ਤੋਂ ਛੇ ਸਵਾਲਾਂ ਦੇ ਜਵਾਬ ਮੰਗੇ ਸਨ। ਜਿਥੇ ਸਰਕਾਰ ਇਸ ਨੂੰ ਲਾਗੂ ਕਰਨਾ ਚਾਹੁੰਦੀ ਹੈ, ਉਥੇ ਕਈ ਸਿਆਸੀ ਪਾਰਟੀਆਂ ਇਸ ਦੇ ਖਿਲਾਫ ਹਨ।

Spread the love