ਨਵੀਂ ਦਿੱਲੀ, 08 ਦਸੰਬਰ

ਤਾਮਿਲਨਾਡੂ ਦੇ ਕੂਨੂਰ ‘ਚ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ।

ਦੱਸਿਆ ਜਾ ਰਿਹਾ ਹੈ ਕਿ ਇਸ ਵਿੱਚ ਸੀਡੀਐਸ ਬਿਪਿਨ ਰਾਵਤ ਵੀ ਮੌਜੂਦ ਸਨ। ਹੁਣ ਤੱਕ ਤਿੰਨ ਜਵਾਨਾਂ ਨੂੰ ਬਚਾ ਲਿਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਖਰਾਬ ਮੌਸਮ ਕਾਰਨ ਹੋਇਆ ਹੈ।

ਇਸ ਹੈਲੀਕਾਪਟਰ ‘ਚ ਚੀਫ ਆਫ ਡਿਫੈਂਸ ਸਟਾਫ ਬਿਪਿਨ ਰਾਵਤ (Bipin Rawat – Chief of Defence Staff of the Indian Armed Forces) ਅਤੇ ਉਨ੍ਹਾਂ ਦੀ ਪਤਨੀ ਸਵਾਰ ਸਨ।

ਦੱਸਿਆ ਜਾ ਰਿਹਾ ਹੈ ਕਿ 3 ਲੋਕ ਗੰਭੀਰ ਜ਼ਖਮੀ ਹੋਏ ਹਨ। ਇਨ੍ਹਾਂ ਸਾਰਿਆਂ ਨੂੰ ਇਲਾਜ ਲਈ ਵੈਲਿੰਗਟਨ ਬੇਸ ਲਿਜਾਇਆ ਗਿਆ ਹੈ। ਚੌਥੇ ਵਿਅਕਤੀ ਦੀ ਭਾਲ ਜਾਰੀ ਹੈ।

Spread the love