ਨਵੀਂ ਦਿੱਲੀ, 29 ਮਈ, ਪ੍ਰਾਈਮ ਏਸ਼ੀਆ ਨਿਊਜ਼ ਬਿਊਰੋ :

ਜ਼ਹਿਰੀਲੀ ਸ਼ਰਾਬ ਪੀਣ ਕਾਰਨ 13 ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮਹਾਰਾਸ਼ਟਰ ਦੇ ਪੁਣੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਇਹ ਘਟਨਾ ਵਾਪਰੀ ਹੈ। ਪੁਣੇ ਦੇ ਹੜਪਸਰ ਖੇਤਰ ਵਿੱਚ ਵਾਪਰੀ ਹੈ। ਇਸ ਘਟਨਾ ਦੇ ਬਾਅਦ ਪੂਰੇ ਖੇਤਰ ਵਿੱਚ ਹੜਕੰਪ ਮਚ ਗਿਆ ਹੈ। ਪ੍ਰਸ਼ਾਸਨ ਅਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ ਵਿਚ ਚਾਰ ਦਾ ਇਲਾਜ ਚਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਦੱਸਿਆ ਜਾ ਰਿਹਾ ਹੈ। ਮੁੱਖ ਮੰਤਰੀ ਦੇਵੇਂਦਰ ਫੜਣਵੀਸ ਨੇ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਪਿੰਪਰੀ-ਚਿੰਚਵੜ ਪੁਲਿਸ ਨੇ ਯੋਗੇਸ਼ ਵਾਨਖੇੜੇ ਨਾਮ ਦੇ ਇੱਕ ਵਿਅਕਤੀ ਨੂੰ ਵੀ ਗ੍ਰਿਫਤਾਰ ਕੀਤਾ ਹੈ, ਜਿਸ ਪਹਿਲਾਂ ਪੁਣੇ ਰਾਜ ਉਤਪਾਦ ਸ਼ੁਲਕ ਵਿਭਾਗ ਨੇ ਹਿਰਾਸਤ ਵਿੱਚ ਲਿਆ ਸੀ। ਦੋਸ਼ ਹੈ ਕਿ ਉਸਨੇ ਦੋਵਾਂ ਸਥਾਨ ਉਤੇ ਸ਼ਰਾਬ ਦੀ ਸਪਲਾਈ ਕੀਤੀ ਸੀ। ਪੁਣੇ ਪੁਲਿਸ ਅਧਿਕਾਰੀਆਂ ਅਨੁਸਾਰ ਅੱਗੇ ਦੀ ਜਾਂਚ ਜਾਰੀ ਹੈ।

Spread the love