26 ਜਨਵਰੀ ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਮੁਲਜ਼ਮ ਪੰਜਾਬੀ ਅਦਾਕਾਰ ਦੀਪ ਸਿੱਧੂ ਅਤੇ ਹੋਰ ਮੁਲਜ਼ਮਾਂ ਖ਼ਿਲਾਫ਼ ਅਦਾਲਤ ਨੇ ਨਵੇਂ ਸੰਮਨ ਜਾਰੀ ਕੀਤੇ ਹਨ। ਚੀਫ਼ ਮੈਟਰੋਪੋਲਿਟਨ ਮੈਜਿਸਟਰੇਟ ਗਜੇਂਦਰ ਸਿੰਘ ਨਾਗਰ ਨੇ ਸਾਰੇ ਮੁਲਜ਼ਮਾਂ ਨੂੰ 12 ਜੁਲਾਈ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ ।

ਅਦਾਲਤ ਨੂੰ ਦੱਸਿਆ ਗਿਆ ਸੀ ਕਿ ਜੋ ਪਹਿਲਾਂ ਸੰਮਨ ਜਾਰੀ ਕੀਤੇ ਸਨ ਉਹ ਮੁਲਜ਼ਮਾਂ ਨੂੰ ਨਹੀਂ ਮਿਲੇ ਸਨ । ਜਿਸ ਤੋਂ ਬਾਅਦ ਅੱਜ ਅਦਾਲਤ ਨੇ ਨਵੇਂ ਸੰਮਨ ਜਾਰੀ ਕੀਤੇ ਹਨ। ਤੇ ਦੀਪ ਸਿੱਧੂ ਨੂੰ 12 ਜੁਲਾਈ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਹੋਣ ਨੂੰ ਕਿਹਾ ਗਿਆ ਹੈ।

Spread the love