8 ਘੰਟੇ ਖੇਤਾਂ ਨੂੰ ਬਿਜਲੀ ਸਪਲਾਈ ਨਾ ਮਿਲਣ ਦੇ ਵਿਰੋਧ ਵਿੱਚ ਅੱਜ ਹਲਕਾ ਮਲੋਟ ਦੇ ਦਰਜਨ ਪਿੰਡਾਂ ਦੇ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ। ਦਿੱਲੀ ਫਾਜ਼ਿਲਕਾ ਨੈਸ਼ਨਲ ਹਾਈਵੇ ਰੋਡ ਨੰਬਰ 9 ਨੂੰ ਜਾਮ ਕਰਕੇ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ।

ਇਸ ਮੌਕੇ ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਖੇਤਾਂ ਨੂੰ ਪੂਰੀ 8 ਘੰਟੇ ਬਿਜਲੀ ਨਹੀਂ ਮਿਲਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ। ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਨੇ ਕਿਸਾਨਾਂ ਨੂੰ ਖੇਤਾਂ ਲਈ 8 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਕਿਸਾਨਾਂ ਨੂੰ ਬਿਜਲੀ 8 ਘੰਟੇ ਨਾ ਮਿਲਣ ਕਰਕੇ ਕਿਸਾਨਾਂ ਵਿੱਚ ਰੋਸ ਹੈ।

Spread the love