ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਲੰਮੇ ਸਮੇਂ ਤੋਂ ਲਗਾਤਾਰ ਹਾਈਕਮਾਂਡ ਵੱਲੋਂ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸ ਦੌਰਾਨ ਹਾਈਕਮਾਂਡ ਵੱਲੋਂ ਨਵਜੋਤ ਸਿੱਧੂ ਨੂੰ ਦਿੱਲੀ ਤਲਬ ਕੀਤਾ ਗਿਆ ਹੈ | ਪੰਜਾਬ ਕਾਂਗਰਸ ਵਿੱਚ ਜਾਰੀ ਕਲੇਸ਼ ਵਿਚਾਲੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਅੱਜ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ । ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਤੋਂ ਇਲਾਵਾ ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਵੀ ਵੱਖਰੇ ਤੌਰ ‘ਤੇ ਮੁਲਾਕਾਤ ਕਰਨਗੇ ।

ਕਿਹਾ ਜਾ ਰਿਹਾ ਹੈ ਕੀ ਇਹ ਮੁਲਾਕਾਤ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਨੂੰ ਖਤਮ ਕਰਨ ਲਈ ਸਿੱਧੂ ਨੂੰ ਦੁਬਾਰਾ ਗੱਲਬਾਤ ਲਈ ਸੱਦਾ ਦਿੱਤਾ ਹੈ । ਦੱਸ ਦੇਈਏ ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਦੂਜੀ ਵਾਰ ਗੱਲਬਾਤ ਲਈ ਸੱਦਿਆ ਸੀ ਦੱਸ ਦੇਈਏ ਕਿ ਨਵਜੋਤ ਸਿੱਧੂ ਨੂੰ ਹਾਈਕਮਾਂਡ ਦੇ ਸੱਦੇ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਹਲਚਲ ਪੈਦਾ ਹੋ ਗਈ ਹੈ ਅਤੇ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾਂ ਦੀਆਂ ਨਜ਼ਰਾਂ ਸਿੱਧੂ ’ਤੇ ਟਿਕੀਆਂ ਹੋਇਆਂ ਹਨ। ਕਿਆਸਰਾਈਆਂ ਲਗਾਈਆਂ ਜਾ ਰਹੀਆਂ ਨੇ ਕਿ ਹਾਈਕਮਾਂਡ ਵੱਲੋਂ ਨਵਜੋਤ ਸਿੱਧੂ ਨੂੰ ਕੋਈ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਸਿੱਧੂ ਨੂੰ ਉੱਪ ਮੁੱਖਮੰਤਰੀ ਅਤੇ ਪ੍ਰਧਾਨ ਬਣਾਉਣ ਦੇ ਵੀ ਚਰਚੇ ਹੋ ਰਹੇ ਨੇ.

Spread the love