26 ਜਨਵਰੀ ਲਾਲ ਕਿਲ੍ਹਾ ਮਾਮਲੇ ਵਿੱਚ ਲੋੜੀਂਦੇ ਨੌਜਵਾਨਾਂ ਨੂੰ ਦਿੱਲੀ ਪੁਲਿਸ ਵੱਲੋਂ ਲਗਾਤਾਰ ਗ੍ਰਿਫ਼ਤਾਰ ਕਰਨ ਦਾ ਸਿਲਸਿਲਾ ਜਾਰੀ ਹੈ। ਜਿਸ ਤਹਿਤ ਅੱਜ ਦਿੱਲੀ ਪੁਲਿਸ ਨੇ ਪਿੰਡ ਤਲਵੰਡੀ ਤੋਂ ਇੱਕ ਹੋਰ ਨੌਜਵਾਨ ਨੂੰ ਉਸ ਦੇ ਹੀ ਪਿੰਡ ਘਰ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਦਸ ਦੇਈਏ ਕਿ ਦਿੱਲੀ ਪੁਲੀਸ ਵੱਲੋਂ ਬੂਟਾ ਸਿੰਘ ਨੂੰ ਲੱਭਣ ਵਾਲੇ ਨੂੰ ਪੰਜਾਹ ਹਜ਼ਾਰ ਰੁਪਏ ਦਾ ਇਨਾਮ ਰੱਖਿਆ ਹੋਇਆ ਸੀ ਕਿਉਂਕਿ ਬੂਟਾ ਸਿੰਘ 26 ਜਨਵਰੀ ਦੀ ਹੋਈ ਘਟਨਾ ਚ ਲਾਲ ਕਿਲ੍ਹੇ ਦੇ ਨਜ਼ਦੀਕ ਮੌਜੂਦ ਸੀ

ਜਿਸ ਤੋਂ ਬਾਅਦ ਉਕਤ ਨੌਜਵਾਨ ਬੂਟਾ ਸਿੰਘ ਦੀ ਟੀਵੀ ਤੇ ਫ਼ੋਟੋ ਵਾਇਰਲ ਹੋਣ ਤੋਂ ਬਾਅਦ ਦਿੱਲੀ ਪੁਲੀਸ ਨੇ ਪਿੰਡ ਤਲਵੰਡੀ ਸੋਭਾ ਸਿੰਘ ਦੇ ਚਾਰ ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ਸੀ ਅਤੇ ਉਦੋਂ ਤੋਂ ਹੀ ਇਹ ਨੌਜਵਾਨ ਦਿੱਲੀ ਪੁਲਿਸ ਦੇ ਸ਼ਿਕੰਜੇ ਚੋਂ ਬਾਹਰ ਚਲਦੇ ਆ ਰਹੇ ਸਨ ਅਤੇ ਹੁਣ ਦਿੱਲੀ ਪੁਲਸ ਵੱਲੋਂ ਸ਼ਿਕੰਜਾ ਕੱਸਦੇ ਹੋਏ ਬੀਤੇ ਕੁੱਝ ਪਹਿਲਾਂ ਤਲਵੰਡੀ ਸੋਭਾ ਸਿੰਘ ਦੇ ਗੁਰਜੋਤ ਸਿੰਘ ਜਿਸ ਤੇ ਇੱਕ ਲੱਖ ਰੁਪਏ ਦਾ ਨਾਮ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਹੁਣ ਬੀਤੀ ਰਾਤ ਦਿੱਲੀ ਪੁਲਿਸ ਵੱਲੋਂ ਬੂਟਾ ਸਿੰਘ ਨੂੰ ਉਸਦੇ ਘਰ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ

ਦਸ ਦਈਏ ਕਿ ਬੂਟਾ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦਿੱਲੀ ਪੁਲਿਸ ‘ਤੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਦਿੱਲੀ ਪੁਲਿਸ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦੇ ਨੌਜਵਾਨ ਪੁੱਤਾਂ ਉੱਪਰ ਝੂਠੇ ਮੁਕੱਦਮੇ ਦਰਜ ਕਰਕੇ ਉਨ੍ਹਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਵਿਚ ਲੱਗੀ ਹੋਈ ਹੈ ਪਰਿਵਾਰ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦਾ ਇਕਲੌਤਾ ਬੱਚਾ ਹੈ ਜੋ ਕਿ ਬਿਲਕੁਲ ਬੇਕਸੂਰ ਹੈ ਉਸ ਨੂੰ ਰਿਹਾਅ ਕੀਤਾ ਜਾਵੇ। ਪਰਿਵਾਰ ਨੇ ਇਹ ਵੀ ਇਲਜ਼ਾਮ ਲਾਏ ਹਨ ਕਿ ਜਦੋਂ ਤੋਂ ਲੈ ਕੇ ਹੁਣ ਤੱਕ ਮਾਮਲਾ ਦਰਜ ਹੋਇਆ ਹੈ ਉਦੋਂ ਤੋਂ ਲੈ ਕੇ ਕਿਸੇ ਵੀ ਕਿਸਾਨ ਜਥੇਬੰਦੀ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਪਰਿਵਾਰ ਨੇ ਜਥੇਬੰਦੀਆਂ ਤੋਂ ਵੀ ਮੰਗ ਕੀਤੀ ਹੈ ਕਿ ਇਸ ਦੁੱਖ ਦੀ ਘੜੀ ਵਿੱਚ ਉਹ ਉਨ੍ਹਾਂ ਦਾ ਸਾਥ ਦੇਣ ਤਾਂ ਜੋ ਉਨ੍ਹਾਂ ਦਾ ਨੌਜਵਾਨ ਪੁੱਤਰ ਜੇਲ੍ਹ ਵਿੱਚੋਂ ਬਾਹਰ ਆ ਸਕੇ।

Spread the love