ਕਾਂਗਰਸੀ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਲੰਬੀ ਗੱਲਬਾਤ ਕੀਤੀ ।ਇਸ ਗੱਲ ਦੀ ਜਾਣਕਾਰੀ ਨਵਜੋਤ ਸਿੰਘ ਸਿੱਧੂ ਨੇ ਦਿੱਤੀ ਹੈ।ਪੰਜਾਬ ਕਾਂਗਰਸ ‘ਚ ਚੱਲ ਰਹੇ ਕਲੇਸ਼ ਨੂੰ ਸੁਲਝਾਉਣ ਲਈ ਇਹ ਮੀਟਿੰਗ ਕੀਤੀ ਗਈ ਹੈ। ਇਸਦੇ ਨਾਲ ਹੀ ਖ਼ਬਰ ਇਹ ਵੀ ਹੈ ਕਿ ਹੁਣ ਨਵਜੋਤ ਸਿੱਧੂ ਦੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਹੋਵੇਗੀ।

ਤੁਹਾਨੂੰ ਦੱਸ ਦਈਏ ਕਿ ਪੰਜਾਬ ਕਾਂਗਰਸ ‘ਚ ਬੇਅਦਬੀਆਂ ਮਾਮਲਿਆਂ ਨੂੰ ਲੈ ਕੇ ਸਿੱਧੂ ਅਤੇ ਕੈਪਟਨ ‘ਚ ਕਲੇਸ਼ ਛਿੜੀਆਂ ਹੋਇਆ ਹੈ। ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਵਿਚਾਲੇ ਚੱਲ ਰਹੇ ਕਾਟੋ ਕਲੇਸ਼ ਦੇ ਚਲਦਿਆਂ ਅੱਜ ਸਿੱਧੂ ਦੀ ਪ੍ਰਿਅੰਕਾ ਗਾਂਧੀ ਨਾਲ ਮੀਟਿੰਗ ਕੀਤੀ ਗਈ ਹੈ। ਗੌਰਤਲਬ ਹੈ ਕਿ ਬੀਤੇ ਦਿਨ ਸਿੱਧੂ ਦਿੱਲੀ ਹਾਈਕਮਾਂਡ ਦੇ ਆਗੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੂੰ ਮਿਲਣ ਪਹੁੰਚੇ ਸੀ ਪਰ ਇਸ ਦੌਰਾਨ ਖ਼ਬਰ ਸਾਹਮਣੇ ਆਈ ਕਿ ਨਵਜੋਤ ਸਿੰਘ ਸਿੱਧੂ ਨੂੰ ਰਾਹੁਲ ਗਾਂਧੀ ਮਿਲੇ ਹੀ ਨਹੀਂ ।

Spread the love