ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ (Social Security and Women and Child Development) ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸੰਗਰੂਰ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਅਨੀਮੀਆ ਰੋਕਥਾਮ ਦਿਵਸ (Anemia Prevention Day) ਮਨਾਇਆ ਗਿਆ।

ਜਿਸ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸ਼ਮੂਲੀਅਤ ਕੀਤੀ। ਅਨੀਮੀਆ ਮੁਕਤ ਦਿਵਸ ਮਨਾਉਣ ਦਾ ਮੁੱਖ ਮੰਤਵ ਆਂਗਣਵਾੜੀ ਕੇਂਦਰਾਂ ਵਿੱਚ ਆਉਣ ਵਾਲੇ ਲਾਭਪਾਤਰੀਆਂ ਖਾਸ ਕਰ ਕੇ ਗਰਭਵਤੀ ਔਰਤਾਂ ਤੇ ਬੱਚਿਆਂ ਨੂੰ ਅਨੀਮੀਆ ਜਿਹੀ ਖ਼ਤਰਨਾਕ ਬਿਮਾਰੀ ਦੇ ਬਚਾਅ ਬਾਰੇ ਜਾਣਕਾਰੀ ਦੇਣਾ ਹੈ।

ਉਨਾਂ ਕਿਹਾ ਕਿ ਔਰਤਾਂ ਅਤੇ ਬੱਚਿਆਂ ਵਿੱਚ ਅਨੀਮੀਆ ਦਾ ਪਤਾ ਲਾਉਣ ਲਈ ਸਮੇਂ -ਸਮੇਂ ’ਤੇ ਖੂਨ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਉਨਾਂ ਕਿਹਾ ਕਿ ਸਰੀਰ ਵਿੱਚ ਖ਼ੂਨ ਦੀ ਕਮੀ ਦਾ ਪਤਾ ਲੱਗਣ ’ਤੇ ਤੁਰੰਤ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ ਅਤੇ ਡਾਕਟਰਾਂ ਵੱਲੋਂ ਦੱਸੀ ਜਾਣ ਵਾਲੀ ਦਵਾਈ ਦਾ ਸੇਵਨ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਦਵਾਈ ਦੇ ਨਾਲ-ਨਾਲ ਸਾਨੂੰ ਆਪਣੀ ਖ਼ੁਰਾਕ ਦਾ ਵੀ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ।

ਖ਼ੁਰਾਕ ਵਿੱਚ ਹਰੀਆਂ ਪੱਤੇਦਾਰ ਸਬਜ਼ੀਆਂ ਅਤੇ ਆਇਰਨ ਯੁਕਤ ਫਲਾਂ ਦਾ ਸੇਵਨ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਜੇਕਰ ਅਨੀਮੀਆ ਦਾ ਸਹੀ ਸਮੇਂ ਇਲਾਜ ਨਾ ਹੋਵੇ ਤਾਂ ਇਸ ਨਾਲ ਕਈ ਤਰਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨਾਂ ਕਿਹਾ ਕਿ ਇਸਦੇ ਨਾਲ ਹੀ ਆਂਗਣਵਾੜੀ ਵਰਕਰਾਂ ਵੱਲੋਂ ਕੋਵਿਡ-19 ਅਧੀਨ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਸਾਰਿਆਂ ਨੂੰ ਪ੍ਰੇਰਿਤ ਕੀਤਾ ਗਿਆ ।

Spread the love