ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਬਰਗਾੜੀ ਵਿੱਚ ਆਪਣੀ ਸਾਥੀਆਂ ਨਾਲ ਪੱਕਾ ਮੋਰਚਾ ਲਾਉਣ ਪਹੁੰਚੇ ਸੀ ਪਰ ਇਸ ਦੌਰਾਨ ਪੁਲਿਸ ਨੇ ਸਿਮਰਨਜੀਤ ਸਿੰਘ ਮਾਨ ਨੂੰ ਤਕਰੀਬਨ2 ਦਰਜਨ ਸਾਥੀਆਂ ਸਣੇ ਪਿੰਡ ਬਰਗਾੜੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਮਾਨ ਨੇ ਇਕ ਜੂਨ ਨੂੰ ਪਿੰਡ ਬਰਗਾੜੀ ‘ਚ ਇੱਕ ਜਨਤਕ ਇਕੱਠ ਦੌਰਾਨ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜਾਂ ਤਾਂ ਉਹ 30 ਜੂਨ ਤੱਕ ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰੇ ਨਹੀਂ ਤਾਂ ਇੱਕ ਜੁਲਾਈ ਤੋਂ ਮੁੜ ਬਰਗਾੜੀ ਮੋਰਚਾ ਸ਼ੁਰੂ ਕਰਨਗੇ।

ਇਸੇ ਕਾਰਨ ਅੱਜ ਮਾਨ ਮੋਰਚੇ ਵਾਲੀ ਜਗ੍ਹਾ ਦਾਣਾ ਮੰਡੀ ਪਹੁੰਚੇ ਅਤੇ ਧਰਨਾ ਸ਼ੁਰੂ ਕਰ ਦਿੱਤਾ। ਅੱਜ ਬਾਅਦ ਦੁਪਹਿਰ ਪੁਲੀਸ ਨੇ ਕਾਰਵਾਈ ਕਰਦਿਆਂ ਮਾਨ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਵਿਅਕਤੀਆਂ ਵਿੱਚ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਮਹਿੰਦਰ ਸਿੰਘ ਸਮੇਤ ਕਈ ਸੀਨੀਅਰ ਆਗੂ ਸ਼ਾਮਲ ਹਨ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਫ਼ਰੀਦਕੋਟ ਲਿਜਾਇਆ ਗਿਆ।

Spread the love