ਪਾਵਰ ਕੌਮ ਵੱਲੋਂ ਅਪੀਲ ਕੀਤੀ ਗਈ ਹੈ ਕਿ ਏਸੀ ਨਾ ਚਲਾਏ ਜਾਣ ।ਸਾਰੇ ਸਰਕਾਰੀ ਦਫ਼ਤਰਾਂ ‘ਚ ਏਸੀ ਬੰਦ ਰੱਖਣ ਦਾ ਹੁਕਮ ਦਿੱਤਾ ਗਿਆ ਹੈ।

ਪੰਜਾਬ ’ਚ ਬਿਜਲੀ ਸੰਕਟ ਡੂੰਘਾ ਹੋਣ ਕਾਰਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਵੀਰਵਾਰ ਨੂੰ ਪੰਜਾਬ ਦੇ ਸਰਕਾਰੀ ਦਫਤਰਾਂ ਨੂੰ ਅਪੀਲ ਕੀਤੀ ਹੈ ਕਿ ਉਹ 3 ਜੁਲਾਈ ਤੱਕ ਏਸੀ ਬੰਦ ਕਰ ਦੇਣ।ਪਾਵਰ ਕੌਮ ਨੇ ਕਿਹਾ ਕਿ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਤੇ ਮੌਨਸੂਨ ਵਿੱਚ ਦੇਰੀ ਹੋ ਗਈ ਹੈ।

ਇਸ ਤੋਂ ਇਲਾਵਾ ਬਠਿੰਡਾ ਜ਼ਿਲ੍ਹੇ ਵਿਚ ਤਲਵੰਡੀ ਸਾਬੋ ਥਰਮਲ ਪਾਵਰ ਪਲਾਂਟ ਦੇ ਇਕ ਯੂਨਿਟ ਬੰਦ ਹੋਣ ਕਾਰਨ ਤੇ ਰੂਪਨਗਰ ਵਾਲਾ ਥਰਮਲ ਪਲਾਂਟ ਦੇ 2 ਯੂਨਿਟ ਬੰਦ ਹੋਣ ਕਾਰਨ ਬਿਜਲੀ ਸੰਕਟ ਪੈਦਾ ਹੋ ਗਿਆ ਹੈ। ਇਸ ਲਈ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਕੰਮ ਕਰ ਰਹੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਦਫ਼ਤਰਾਂ ਅਤੇ ਵਪਾਰਕ ਕੇਂਦਰਾਂ ਵਿਚ ਲਾਈਟਾਂ, ਡਿਵਾਈਸਾਂ ਅਤੇ ਉਪਕਰਣਾਂ ਨੂੰ ਬੰਦ ਕਰਕੇ ਬਿਜਲੀ ਦੀ ਸਹੀ ਵਰਤੋਂ ਕਰਨ। ਇਸ ਦੇ ਨਾਲ ਅਗਲੇ ਤਿੰਨ ਦਿਨਾਂ ਲਈ ਏਅਰ ਕੰਡੀਸ਼ਨਰਜ਼ ਨਾ ਚਲਾਏ ਜਾਣ। ਇਸਦੇ ਨਾਲ ਹੀ 2 ਦਿਨ ਲਈ ਇੰਡਸਟਰੀ ਬੰਦ ਕਰਨ ਦਾ ਹੁਕਮ ਵੀ ਦਿੱਤਾ ਗਿਆ ਹੈ।

Spread the love