ਮੁਹਾਲੀ ‘ਚ ਵੀਕੈਂਡ ਲਾਕਡਾਊਨ ਖ਼ਤਮ ਕਰ ਦਿੱਤਾ ਗਿਆ ਯਾਨੀ ਕਿ ਹੁਣ ਐਤਵਾਰ ਨੂੰ ਵੀ ਦੁਕਾਨਾਂ ਖੱਲ੍ਹੀਆਂ ਰਹਿਣਗੀਆਂ।

ਕਰੋਨਾ ਕੇਸਾਂ ‘ਚ ਕਮੀ ਆਉਣ ਤੋਂ ਬਾਅਦ ਇਹ ਵੱਡਾ ਫ਼ੈਸਲਾ ਲਿਆ ਗਿਆ ਹੈ। ਮੁਹਾਲੀ ਵਿੱਚ ਦੁਕਾਨਦਾਰਾਂ, ਰੈਸਟੋਰੈਂਟ ਮਾਲਕਾਂ ਅਤੇ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਪ੍ਰਸ਼ਾਸਨ ਵੱਲੋਂ ਕਰੋਨਾ ਮਹਾਂਮਾਰੀ ਕਾਰਨ ਐਤਵਾਰ ਨੂੰ ਹਫਤਾਵਾਰੀ ਪਾਬੰਦੀ ਖਤਮ ਕਰ ਦਿੱਤੀ ਗਈ ਹੈ। ਹੁਣ ਬਾਕੀ ਦਿਨਾਂ ਵਾਂਗ ਸਾਰੀਆਂ ਦੁਕਾਨਾਂ ਐਤਵਾਰ ਨੂੰ ਸਵੇਰੇ 5 ਵਜੇ ਤੋਂ ਸ਼ਾਮ 7 ਵਜੇ ਤੱਕ ਖੁੱਲ੍ਹਣਗੀਆਂ। ਡੀਸੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਆਈਲੈਟਸ, ਕੋਚਿੰਗ ਸੰਸਥਾਵਾਂ ਨੂੰ ਵੀ ਕਰਫਿਊ ਦੌਰਾਨ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਸੀ।

ਹਾਲਾਂਕਿ ਸ਼ਰਤ ਰੱਖੀ ਗਈ ਹੈ ਕਿ ਉਕਤ ਸੰਸਥਾਵਾਂ ਵਿਚ ਕੰਮ ਕਰ ਰਹੇ ਅਧਿਆਪਕਾਂ, ਸਟਾਫ ਅਤੇ ਵਿਦਿਆਰਥੀਆਂ ਨੂੰ ਟੀਕਾ ਲੱਗਿਆ ਹੋਣਾ ਚਾਹੀਦਾ ਹੈ। ਉਹਨਾਂ ਨੂੰ ਘੱਟੋ-ਘੱਟ ਇੱਕ ਡੋਜ਼ ਲੱਗੀ ਹੋਵੇ। ਇਸੇ ਤਰ੍ਹਾਂ ਹੁਨਰ ਵਿਕਾਸ ਕੇਂਦਰਾਂ ਅਤੇ ਯੂਨੀਵਰਸਿਟੀਆਂ ਨੂੰ ਵੀ ਇਸੇ ਸ਼ਰਤ ’ਤੇ ਖੋਲ੍ਹਣ ਦੀ ਆਗਿਆ ਸੀ। ਇਸੇ ਤਰ੍ਹਾਂ ਬਾਰ, ਪੱਬ ਅਤੇ ਅਹਾਤਿਆਂ ਵੀ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ। ਹਾਲਾਂਕਿ, ਸਮਾਜਿਕ ਦੂਰੀ ਅਤੇ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ।

Spread the love