ਦਿੱਗਜ ਅਦਾਕਾਰ ਦਿਲੀਪ ਕੁਮਾਰ ਦੀ ਤਬੀਅਤ ਹੁਣ ਪਹਿਲਾਂ ਤੋਂ ਬਿਹਤਰ ਹੈ। ਇਸਦੀ ਪੁਸ਼ਟੀ ਦਿਲੀਪ ਕੁਮਾਰ ਦੇ ਪਰਿਵਾਰਕ ਦੋਸਤ ਫੈਜ਼ਲ ਫਾਰੂਕੀ ਨੇ ਕੀਤੀ ਹੈ। 98 ਸਾਲਾ ਦਿਲੀਪ ਕੁਮਾਰ ਨੂੰ ਮੰਗਲਵਾਰ ਨੂੰ ਹਿੰਦੁਜਾ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਸਾਹ ਲੈਣ ’ਚ ਦਿੱਕਤ ਹੋ ਰਹੀ ਸੀ ਨਾਲ ਹੀ ਕਈ ਉਮਰ ਸਬੰਧੀ ਬਿਮਾਰੀਆਂ ਵੀ ਹਨ ।

ਜਿਸਦਾ ਇਲਾਜ ਚੱਲ ਰਿਹਾ ਹੈ। ਦਿਲੀਪ ਕੁਮਾਰ ਦੇ ਪਰਿਵਾਰਕ ਦੋਸਤ ਫੈਜ਼ਲ ਨੇ ਦੱਸਿਆ ਕਿ ਉਹ ਹੁਣ ਠੀਕ ਹਨ। ਫੈਜ਼ਲ ਨੇ ਦੱਸਿਆ ਕਿ ਦਿਲੀਪ ਕੁਮਾਰ ਦੇ ਪਰਿਵਾਰ ਨੇ ਅਦਾਕਾਰ ਦੇ ਸ਼ੁਭਚਿੰਤਕਾਂ ਦੀਆਂ ਬੇਅੰਤ ਸ਼ੁਭਕਾਮਨਾਵਾਂ ਲਈ ਉਨ੍ਹਾਂ ਦਾ ਸ਼ੁਕਰੀਆ ਕੀਤਾ ਹੈ। ਪਰਿਵਾਰ ਦਾ ਮੰਨਣਾ ਹੈ ਕਿ ਇਕ-ਦੋ ਦਿਨਾਂ ’ਚ ਉਨ੍ਹਾਂ ਨੂੰ ਛੁੱਟੀ ਮਿਲ ਜਾਵੇਗੀ।

Spread the love