ਹੁਣ ਗਰਭਵਤੀ ਔਰਤਾਂ ਨੂੰ ਵੀ ਕਰੋਨਾ ਵੈਕਸੀਨ ਲਗਾਈ ਜਾਵੇਗੀ । ਟੀਕਾਕਰਨ ਬਾਰੇ ਕੇਂਦਰ ਸਰਕਾਰ ਵੱਲੋਂ ਗਠਿਤ ਰਾਸ਼ਟਰੀ ਤਕਨੀਕੀ ਸਲਾਹਕਾਰ ਸਮੂਹ (ਐੱਨਟੀਐੱਸਆਈ) ਦੀ ਸਿਫ਼ਾਰਸ਼ ’ਤੇ ਸਿਹਤ ਮੰਤਰਾਲੇ ਨੇ ਗਰਭਵਤੀ ਔਰਤਾਂ ਦੇ ਟੀਕਾਕਰਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰਾਲਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਗਰਭਵਤੀ ਔਰਤਾਂ ਹੁਣ ਕੋਵਿਨ ‘ਤੇ ਰਜਿਸਟਰ ਹੋਣ ਜਾਂ ਸਿੱਧੇ ਕਰੋਨਾ ਟੀਕਾਕਰਨ ਕੇਂਦਰ ਦਾ ਦੌਰਾ ਕਰਨ ਤੋਂ ਬਾਅਦ ਟੀਕਾ ਲਗਵਾ ਸਕਦੀਆਂ ਹਨ।

ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਨੇ ਦਿਸ਼ਾ ਨਿਰਦੇਸ਼ਾਂ ‘ਚ ਕਿਹਾ ਕਿ ਗਰਭਵਤੀ ਔਰਤਾਂ ਕਰੋਨਾ ਨਾਲ ਇਨਫੈਕਟਿਡ ਹੋਣ ਤੋਂ ਬਾਅਦ ਸ਼ੁਰੂ ‘ਚ ਲਾਗ ਦੇ ਲੱਛਣ ਹਲਕੇ ਹੋਣਗੇ, ਪਰ ਫਿਰ ਉਨ੍ਹਾਂ ਦੀ ਸਿਹਤ ਤੇਜ਼ੀ ਨਾਲ ਵਿਗੜ ਸਕਦੀ ਹੈ ਅਤੇ ਇਹ ਉਨ੍ਹਾਂ ਦੇ ਅਣਜੰਮੇ ਬੱਚੇ ਦੀ ਸਿਹਤ ਨੂੰ ਵੀ ਪ੍ਰਭਾਵਿਤ ਕਰ ਸਕਦੀ ਹੈ। ਇਸ ਲਈ ਇਹ ਮਹੱਤਵਪੂਰਨ ਹੈ ਕਿ ਉਹ ਕੋਵੀਡ-19 ਤੋਂ ਆਪਣੇ ਆਪ ਨੂੰ ਬਚਾਉਣ ਲਈ ਸਾਰੀਆਂ ਸਾਵਧਾਨੀਆਂ ਅਪਣਾਉਣ ਅਤੇ ਟੀਕਾਕਰਨ ਕਰਾਉਣ। ਇਸ ਤੋਂ ਪਹਿਲਾਂ ਸਿਹਤ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ ਮੁਤਾਬਕ, ਕੋਵਿਡ-19 ਵੈਕਸੀਨ ਗਰਭਵੱਤੀ ਔਰਤਾਂ ਲਈ ਸੁਰੱਖਿਅਤ ਦੱਸੀ ਗਈ ਸੀ।

Spread the love