ਦੇੇਸ਼ ਭਰ ਵਿੱਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਦਿਨੋਂ ਦਿਨ ਅਸਮਾਨ ਛੂਹ ਰਹੀਆਂ ਹਨ । ਸ਼ੁੱਕਰਵਾਰ ਨੂੰ ਪੈਟਰੋਲ ਦੀ ਕੀਮਤ 35 ਪੈਸੇ ਪ੍ਰਤੀ ਲਿਟਰ ਵਧਾ ਦਿੱਤੀ ਗਈ ਤੇ ਹੁਣ ਇਹ 99.16 ਰੁਪਏ ਪ੍ਰਤੀ ਲਿਟਰ ਹੋ ਗਈ ਹੈ, ਜਦੋਂਕਿ ਡੀਜ਼ਲ ਦੀਆਂ ਕੀਮਤਾਂ 89.18 ਰੁਪਏ ਪ੍ਰਤੀ ਲਿਟਰ ਹੈ। ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਪੈਟਰੋਲ ਇਸ ਵੇਲੇ 100 ਨੂੰ ਪਾਰ ਕਰ ਚੁੱਕਿਆ ਹੈ।

ਜਿਸ ਕਾਰਨ ਅੱਜ ਯੂਥ ਕਾਂਗਰਸੀਆਂ ਵੱਲੋਂ ਵੱਧ ਰਹੀ ਮਹਿੰਗਾਈ ਅਤੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਲੈਕੇ ਪੰਜਾਬ ‘ਚ ਪ੍ਰਦਰਸ਼ਨ ਕੀਤੇ ਗਏ। ਤਰਨਤਾਰਨ ‘ਚ ਗਧੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਰੱਖ ਕੇ ਸ਼ਹਿਰ ਭਰ ‘ਚ ਘੁੰਮਾਇਆ ਗਿਆ ਤੇ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਸੰਗਰੂਰ ਵਿੱਚ ਕਾਂਗਰਸੀ ਆਗੂਆਂ ਨੇ ਇੱਕ ਸਕੂਟੀ ‘ਤੇ ਤੇਲ ਪਾ ਕੇ ਉਸਨੂੰ ਅੱਗ ਹਵਾਲੇ ਕਰ ਦਿੱਤਾ ਗਿਆ।

Spread the love