ਸਰਕਾਰੀ ਹਸਪਤਾਲ ਵਿੱਚ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਹੁਕਮਾਂ ਦੀ ਸ਼ਰੇਆਮ ਧੱਜੀਆਂ ਉਡਾਈਆਂਜਾ ਰਹੀਆਂ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕ ਆਦੇਸ਼ ਜਾਰੀ ਕੀਤਾ ਗਿਆ ਸੀ ਕਿ ਕਿਸੇ ਵੀ ਸਰਕਾਰੀ ਅਦਾਰੇ ਵਿੱਚ AC ਨਹੀਂ ਚੱਲਣਗੇ ,ਪਰ ਇਸ ਦੇ ਉਲਟ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਵਿੱਚ ਸਰਕਾਰੀ ਡਾਕਟਰਾਂ ਵੱਲੋਂ ਸ਼ਰੇਆਮ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ।

ਪੂਰੇ ਪੰਜਾਬ ਵਿੱਚ ਸਰਕਾਰੀ ਡਾਕਟਰ ਹੜਤਾਲ ਤੇ ਜਾਣ ਦੇ ਬਾਵਜੂਦ ਵੀ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਦੇ ਕਮਰਿਆਂ ਵਿੱਚ ਏਸੀ ਚੱਲ ਰਹੇ ਹਨ। ਜਦੋਂ ਇਸ ਬਾਰੇ ਪੱਤਰਕਾਰਾਂ ਨੇ ਡਾਕਟਰਾਂ ਨਾਲ ਗੱਲਬਾਤ ਕਰਨੀ ਚਾਹੀ ਤਾਂ ਡਾਕਟਰਾਂ ਨੇ ਪੱਤਰਕਾਰਾਂ ਨੂੰ ਹੀ ਅਵਾ ਤਵਾ ਬੋਲਿਆ ਤੇ ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਨਹੀਂ ਕਰਾਉਣੀ ਕੋਈ ਖ਼ਬਰ ਜਦੋਂ ਇਸ ਬਾਬਤ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਪੱਤਰਕਾਰਾਂ ਨੇ ਜਾ ਕੇ ਦੇਖਿਆ ਤਾਂ ਹੈਰਾਨੀ ਵਾਲੀ ਗੱਲ ਸਾਹਮਣੇ ਆਈ ਕਿ ਡੀਸੀ ਕੰਪਲੈਕਸ ‘ਚ ਹਰ ਇੱਕ ਕਮਰੇ ‘ਚ ਏਸੀ ਬੰਦ ਪਏ ਸਨ ਜਦੋਂ ਇਸ ਬਾਬਤ ਡਿਪਟੀ ਕਮਿਸ਼ਨਰ ਅਰਵਿੰਦ ਕੁਮਾਰ ਨਾਲ ਗੱਲਬਾਤ ਕੀਤੀ ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਸਾਰੇ ਦਫ਼ਤਰਾਂ ਵਿੱਚ ਆਦੇਸ਼ ਜਾਰੀ ਕਰ ਦਿੱਤੇ ਹਨ ਕਿ ਜੇਕਰ ਕੋਈ ਦਫ਼ਤਰ ਵਿੱਚ ਏਸੀ ਚੱਲਦਾ ਪਾਇਆ ਜਾਂਦਾ ਤਾਂ ਉਨ੍ਹਾਂ ਤੇ ਕਾਰਵਾਈ ਕੀਤੀ ਜਾਵੇਗੀ।

Spread the love