ਸਿਹਤ ਮੰਤਰੀ ਦੇ ਭਰੋਸੇ ਤੋਂ ਬਾਅਦ ਪੰਜਾਬ ਦੇ ਸਰਕਾਰੀ ਡਾਕਟਰਾਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਅੱਜ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਦੇ ਇੱਕ ਵਫ਼ਦ ਵਲੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੀਟਿੰਗ ਕੀਤੀ ਗਈ । ਮੀਟਿੰਗ ਵਿੱਚ ਸਿਹਤ ਮੰਤਰੀ ਵਲੋਂ ਵੱਖ-ਵੱਖ ਵਿਭਾਗਾਂ ‘ਚ ਕੰਮ ਕਰਦੇ ਡਾਕਟਰਾਂ ਦਾ ਐਨ.ਪੀ.ਏ. ਪੁਰਾਣੀ ਤਰਜ਼ ‘ਤੇ ਹੀ ਬਹਾਲ ਰੱਖਣ ਦਾ ਭਰੋਸਾ ਦਿਵਾਇਆ ਅਤੇ ਨਾਲ ਹੀ ਆਉਂਦੇ ਮੰਗਲਵਾਰ ਤੱਕ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਵਾਉਣ ਦੀ ਵਚਨਬੱਧਤਾ ਪ੍ਰਗਟਾਈ ਹੈ ਜਿਸ ਮਗਰੋਂ ਕੋਆਰਡੀਨੇਸ਼ਨ ਕਮੇਟੀ ਨੇ ਸੰਘਰਸ਼ ਮੁਲਤਵੀ ਕਰਨ ਦਾ ਐਲਾਨ ਕੀਤਾ।

ਗੌਰਤਲਬ ਹੈ ਕਿ ਪੰਜਾਬ ਦੇ ਸਾਰੇ ਸਰਕਾਰੀ ਡਾਕਟਰ ਪਿਛਲੇ ਕਈ ਦਿਨਾਂ ਤੋਂ ਹੜਤਾਲ ‘ਤੇ ਸਨ। ਜਿਸ ਕਾਰਨ ਹਸਪਤਾਲਾਂ ‘ਚ ਆਉਣ ਵਾਲੇ ਮਰੀਜ਼ਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਸਰਕਾਰੀ ਹਸਪਤਾਲਾਂ ‘ਚ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੀਆਂ ਸੇਵਾਵਾਂ ਠੱਪ ਪਈਆਂ ਸੀ ਪਰ ਹੁਣ ਸਿਹਤ ਮੰਤਰੀ ਵੱਲੋਂ ਭਰੋਸਾ ਮਿਲਣ ਤੋਂ ਬਾਅਦ ਹੁਣ ਸਾਰੀਆਂ ਸੇਵਾਵਾਂ ਬਹਾਲ ਹੋ ਗਈਆਂ ਹਨ ।

Spread the love