ਦਿੱਲੀ ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਮੁਲਜ਼ਮ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ‘ਤੇ ਰੋਕ ਵਧਾ ਦਿੱਤੀ ਗਈ ਹੈ। ਦਿੱਲੀ ਅਦਾਲਤ ਦੇ ਵਧੀਕ ਸੈਸ਼ਨ ਜੱਜ ਕਾਮਿਨੀ ਨੇ ਦਿੱਲੀ ਪੁਲਿਸ ਨੂੰ 20 ਜੁਲਾਈ ਤੱਕ ਸਿਧਾਣਾ ਨੂੰ ਗ੍ਰਿਫ਼ਤਾਰ ਨਾ ਕਰਨ ਲਈ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਉਹ “ਉਨ੍ਹਾਂ ਚੀਜ਼ਾਂ ਵਿੱਚ ਦਖਲ ਨਹੀਂ ਦੇਵੇਗੀ ਜਿਥੇ ਬੁਨਿਆਦੀ ਅਧਿਕਾਰ ਸ਼ਾਮਲ ਹਨ।” ਲੱਖਾ ਸਿਧਾਣਾ ਨੂੰ ਪਹਿਲਾਂ 3 ਜੁਲਾਈ ਤੱਕ ਗ੍ਰਿਫ਼ਤਾਰ ਕਰਨ ਤੋਂ ਰੋਕਿਆ ਹੋਇਆ ਸੀ।

ਅਦਾਲਤ ਨੇ ਕਿਹਾ ਕਿ ਉਹ ‘ਜੇਲ੍ਹ ਭਰੋ ਅੰਦੋਲਨ’ ਸ਼ੁਰੂ ਨਹੀਂ ਕਰਨਾ ਚਾਹੁੰਦੀ। ਤੁਹਾਨੂੰ ਦੱਸ ਦਈਏ ਕਿ ਇਸਤੋਂ ਪਹਿਲਾਂ ਲੱਖਾ ਸਿਧਾਣਾ ਨੂੰ 3 ਜੁਲਾਈ ਤੱਕ ਸੁਰੱਖਿਆ ਦਿੱਤੀ ਗਈ ਸੀ ਤੇ ਉਸਨੂੰ ਜਾਂਚ ਵਿਚ ਸ਼ਾਮਲ ਹੋਣ ਦਾ ਨਿਰਦੇਸ਼ ਦਿੱਤਾ ਗਿਆ ਹੈ।

Spread the love