ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਪੰਜਾਬ ‘ਚ ਬਿਜਲੀ ਸੰਕਟ ਬਾਰੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਿਆ ਤੇ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਜਿਤਾਉਣ ਦੀ ਅਪੀਲ ਕੀਤੀ। ਮਾਇਆਵਤੀ ਨੇ ਟਵੀਟ ਕੀਤਾ, “ਪੰਜਾਬ ਵਿੱਚ ਬਿਜਲੀ ਦੇ ਗੰਭੀਰ ਸੰਕਟ ਕਾਰਨ ਆਮ ਜ਼ਿੰਦਗੀ, ਸਨਅਤ ਤੇ ਖੇਤੀ ਬਹੁਤ ਪ੍ਰਭਾਵਿਤ ਹੋ ਰਹੀ ਹੈ। ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਰਾਜ ਵਿੱਚ ਕਾਂਗਰਸ ਸਰਕਾਰ ਆਪਸੀ ਧੜੇਬੰਦੀ, ਕਲੇਸ਼ ਤੇ ਟਕਰਾਅ ਵਿੱਚ ਉਲਝੀ ਹੋਈ ਹੈ ਤੇ ਆਮ ਜਨਤਾ ਨੂੰ ਰੱਬ ਆਸਰੇ ਛੱਡ ਦਿੱਤਾ ਹੈ।” ਉਨ੍ਹਾਂ ਕਿਹਾ ਕਿ ਰਾਜ ਦੀ ਜਨਤਾ ਆਪਣੀ ਭਲਾਈ ਤੇ ਤਰੱਕੀ ਲਈ ਅਕਾਲੀ-ਬਸਪਾ ਗਠਜੋੜ ਨੂੰ ਸੱਤਾ ਵਿੱਚ ਲਿਆਏ।

ਤੁਹਾਨੂੰ ਦੱਸ ਦਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ‘ਚ ਸ਼੍ਰੋਮਣੀ ਅਕਾਲੀ ਦਾ ਲੰਮੇ ਸਮੇਂ ਤੋਂ ਭਾਈਵਾਲ ਭਾਜਪਾ ਨਾਲ ਤੋੜ ਵਿਛੋੜਾ ਹੋ ਗਿਆ ਸੀ ਤੇ ਹੁਣ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਆਪਣਾ ਨਵਾਂ ਭਾਈਵਾਲ ਲੱਭ ਲਿਆ। ਪੰਜਾਬ ‘ਚ ਬਹੁਜਨ ਸਮਾਜ ਪਾਰਟੀ ਨਾਲ ਗੱਠਜੋੜ ਕਰ ਲਿਆ ਜਿਸਤੋਂ ਬਾਅਦ ਹੁਣ ਬਸਪਾ ਮੁਖੀ ਮਾਇਆਵਤੀ ਅਕਾਲੀ-ਬਸਪਾ ਗਠਜੋੜ ਲਈ ਖੁੱਲ੍ਹ ਕੇ ਪ੍ਰਚਾਰ ਕਰ ਰਹੇ ਹਨ ।

Spread the love