ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਅੱਜ ਕੈਪਟਨ ਸਰਕਾਰ ਖ਼ਿਲਾਫ਼ ਭਾਜਪਾ ਨੇ ਐਕਸ਼ਨ ਲਿਆ। ਭਾਜਪਾ ਯੁਵਾ ਮੋਰਚਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ । ਇਸ ਮੌਕੇ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਪੁਲਿਸ ਵੱਲੋਂ ਸੈਕਟਰ 17 ਵਿੱਚ ਬੈਰੀਕੇਡ ਲਾ ਕੇ ਭਾਜਪਾ ਵਰਕਰਾਂ ਨੂੰ ਰੋਕਿਆ ਗਿਆ।

ਮੁੱਖ ਮੰਤਰੀ ਕੈਪਟਨ ਦੀ ਰਿਹਾਇਸ਼ ਘੇਰਨ ਪੁੱਜੇ ਭਾਜਪਾ ਯੁਵਾ ਮੋਰਚਾ ‘ਤੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ ਗਈਆਂ। ਇਸ ਮੌਕੇ ਭਾਜਪਾ ਵਰਕਰਾਂ ਨੇ ਕਿਹਾ ਕੈਪਟਨ ਨੇ ਗੁਟਕਾ ਸਾਹਿਬ ਦੀ ਸਹੁੰ ਚੁੱਕੀ ਸੀ ਕਿ 6 ਮਹੀਨਿਆਂ ਵਿੱਚ ਨਸ਼ਿਆਂ ਨੂੰ ਖਤਮ ਕਰ ਦੇਵੇਗਾ। ਅੱਜ ਸਾਢੇ ਚਾਰ ਸਾਲ ਹੋਣ ਦੇ ਬਾਵਜੂਦ ਵੀ ਅਜੇ ਤੱਕ ਕੋਈ ਵਾਅਦਾ ਪੂਰਾ ਨਹੀਂ ਕੀਤਾ।

Spread the love