ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪੰਜਾਬ ‘ਚ ਮਹਿੰਗੀ ਬਿਜਲੀ ਦਾ ਮੁੱਦਾ ਅੱਜ ਫਿਰ ਚੁੱਕਿਆ ।

ਮੁੱਖ ਮੰਤਰੀ ਕੈਪਟਨ ਨੂੰ ਸਲਾਹ ਵੀ ਦਿੱਤੀ ਕਿ ਕਿਵੇਂ ਬਿਜਲੀ ਸਸਤੀ ਹੋ ਸਕਦੀ ਹੈ ਤੇ ਨਾਲ ਹੀ ਮਹਿੰਗੀ ਬਿਜਲੀ ਪਿੱਛੇ ਬਾਲਦਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆ ਜੰਮ ਕੇ ਹਮਲੇ ਵੀ ਕੀਤੇ। ਸਿੱਧੂ ਨੇ ਬਾਦਲਾਂ ਦੀ ਸਰਾਕਾਰ ਵੇਲੇ ਹੋਏ ਬਿਜਲੀ ਸਮਝੌਤਿਆ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਸਿੱਧੂ ਨੇ ਟਵੀਟ ਕਰਕੇ ਲਿਖਿਆ ਬਾਦਲਾਂ ਦੇ ਦਸਤਖ਼ਤ ਕੀਤੇ ਬਿਜਲੀ ਸਮਝੌਤੇ ਪੰਜਾਬ ਨੂੰ ਲੁੱਟ ਰਹੇ ਨੇ ਤੇ ਇਨ੍ਹਾਂ ਵਿਰੁੱਧ ਕਾਨੂੰਨੀ ਵਿਕਲਪ ਸੀਮਿਤ ਹਨ ਕਿਉਂਕਿ ਇਨ੍ਹਾਂ ਸਮਝੌਤਿਆਂ ਨੂੰ ਮਾਣਯੋਗ ਅਦਾਲਤਾਂ ਵੱਲੋਂ ਸੁਰੱਖਿਆ ਮਿਲੀ ਹੋਈ ਹੈ। ਇਨ੍ਹਾਂ ਤੋਂ ਬਚਣ ਦਾ ਇੱਕੋ-ਇੱਕ ਰਾਹ “ਪੰਜਾਬ ਵਿਧਾਨ ਸਭਾ ਵੱਲੋਂ ਨਵਾਂ ਕਾਨੂੰਨ ਬਨਾਉਣਾ ਹੀ ਹੈ। ਜੋ ਬਿਜਲੀ ਖ਼ਰੀਦ ਕੀਮਤਾਂ ਦੀ ਹੱਦ ਤੈਅ ਕਰੇ, ਪਿਛਲੀ ਸਥਿਤੀ ਵੀ ਬਹਾਲ ਕਰੇ ਅਤੇ ਇਨ੍ਹਾਂ ਲੋਕ ਵਿਰੋਧੀ ਸਮਝੌਤਿਆਂ ਨੂੰ ਰੱਦ ਕਰੇ।

ਵਿਧਾਨ ਸਭਾ ਵਿੱਚ ਬਿਜਲੀ ਖ਼ਰੀਦ ਸਮਝੌਤਿਆਂ ਉੱਤੇ ਸਫੈਦ-ਪੱਤਰ ਲਿਆਂਦਾ ਜਾਣਾ ਚਾਹੀਦਾ ਹੈ ਤਾਂ ਕਿ ਇਨ੍ਹਾਂ ਭ੍ਰਿਸ਼ਟ ਸਮਝੌਤਿਆਂ ਨੂੰ ਕਲਮਬੱਧ ਕਰਨ ਵਾਲੇ ਬਾਦਲਾਂ ਤੇ ਹੋਰਾਂ ਨੂੰ ਲੋਕਾਂ ਦੀ ਕਚਿਹਰੀ ‘ਚ ਜੁਆਬਦੇਹ ਬਣਾਇਆ ਜਾ ਸਕੇ । “ਮੈਂ ਇਸਦੀ ਮੰਗ 2017 ਤੋਂ ਕਰ ਰਿਹਾ ਹਾਂ ਪਰ ਇਸ ਮਹਿਕਮੇ ਵਿੱਚ ਅਫ਼ਸਰਸ਼ਾਹੀ ਦੇ ਦਬਦਬੇ ਨੇ ਲੋਕਾਂ ਦੇ ਚੁਣੇ ਮੰਤਰੀਆਂ ਨੂੰ ਖੁੱਡੇ ਲਗਾ ਰੱਖਿਆ ਹੈ”।

Spread the love