ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਏ ਕਾਟੋ ਕਲੈਸ਼ ਨੂੰ ਖ਼ਤਮ ਕਰਨ ਲਈ ਪਾਰਟੀ ਹਾਈਕਮਾਂਡ ਦੀ ਸਭ ਤੋਂ ਵੱਡੀ ਬੈਠਕ ਖ਼ਤਮ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਵਿੱਚ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਪਹੁੰਚੇ ਸੀ।

ਇਸ ਮੀਟਿੰਗ ਦੇ ਖ਼ਤਮ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਨਾਲ ਗੱਲ ਕੀਤੀ ਅਤੇ ਕਿਹਾ ਕਿ ਹਾਈਕਮਾਨ ਦਾ ਹਰ ਫ਼ੈਸਲਾ ਮਨਜ਼ੂਰ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੀਟਿੰਗ ‘ਚ ਕਾਂਗਰਸ ਦੇ ਅੰਦਰੂਨੀ ਮਸਲਿਆਂ ਤੇ ਚਰਚਾ ਹੋਈ ਹੈ |

ਮੀਡੀਆ ਦੇ ਸਾਹਮਣੇ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਬਾਰੇ ਪੁੱਛੇ ਸਵਾਲਾ ਤੋਂ ਇਨਕਾਰ ਕਰ ਕੀਤਾ ਕਿਹਾ ਮੈਨੂੰ ਉਸ ਬਾਰੇ ਕੁਝ ਨਹੀਂ ਪਤਾ ,ਕੈਪਟਨ ਨੇ ਸਿੱਧੂ ਬਾਰੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ |

ਦੱਸ ਦਈਏ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਸੋਨੀਆ ਗਾਂਧੀ ਨਾਲ ਮੁਲਾਕਾਤ ਮਹੱਤਵਪੂਰਨ ਹੈ ਕਿਉਂਕਿ ਪਾਰਟੀ ਹਾਈਕਮਾਂਡ ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਵਿਧਾਨ ਸਭਾ ਚੋਣਾਂ ਤੋਂ ਥੋੜ੍ਹੀ ਦੇਰ ਪਹਿਲਾਂ ਪਾਰਟੀ ਵਿੱਚ ਤਬਦੀਲੀ ਕੀਤੇ ਜਾਣ ਦੀਆਂ ਅਟਕਲਾਂ ਹਨ। ਦੱਸ ਦਈਏ ਕਿ ਅੱਜ ਸਵੇਰੇ ਹੀ ਕੈਪਟਨ ਚੰਡੀਗੜ੍ਹ ਤੋਂ ਦਿੱਲੀ ਮੀਟਿੰਗ ਲਈ ਰਵਾਨਾ ਹੋਏ ਸਨ | ਇਹ ਮੀਟਿੰਗ ਸੋਨੀਆਂ ਗਾਂਧੀ ਦੀ ਰਿਹਾਇਸ਼ 10 ਜਨਪਥ ਤੇ ਹੋਈ ਸੀ | ਇਹ ਮੀਟਿੰਗ ਤਕਰੀਬਨ 2 ਘੰਟੇ ਚੱਲੀ ਹੈ | ਕੈਪਟਨ ਅਮਰਿੰਦਰ ਸਿੰਘ ਨੇ ਮੀਟਿੰਗ ਤੋਂ ਬਾਹਰ ਆ ਕੇ ਮੀਡੀਆਂ ਨਾਲ ਗੱਲਬਾਤ ਕੀਤੀ।

Spread the love