ਪੰਜਾਬ ਵਿੱਚ ਲਗਾਤਾਰ ਕੈਪਟਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਜਾਰੀ ਹੈ। ਇਸ ਦੇ ਹੀ ਚਲਦਿਆਂ ਅੱਜ ਆਸ਼ਾ ਵਰਕਰ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਦੇ ਵਰਕਰਾਂ ਨੇ ਕਾਲੀਆਂ ਚੁੰਨੀਆਂ ਲੈ ਕੇ ਸੂਬਾ ਸਰਕਾਰ ਖ਼ਿਲਾਫ਼ ਸਰਕਾਰੀ ਹਸਪਤਾਲ ਵਿਖੇ ਰੋਸ ਪ੍ਰਦਰਸ਼ਨ ਕੀਤਾ ਤੇ ਕੈਪਟਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ।

ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਆਪਣੀਆਂ ਹੱਕੀ ਮੰਗਾਂ ਸਬੰਧੀ ਸੰਬੋਧਨ ਕਰਦਿਆਂ ਕਿਹਾ ਕਿ ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰ ਯੂਨੀਅਨ ਵੱਲੋਂ ਪੂਰੇ ਸੂਬੇ ਅੰਦਰ ਦੋ ਦਿਨਾਂ ਦੀ ਹੜਤਾਲ ‘ਤੇ ਹਨ । ਜਿਸ ਦੌਰਾਨ ਕੋਈ ਵੀ ਕੰਮ ਨਹੀਂ ਕੀਤਾ ਜਾਵੇਗਾ ।

Spread the love