ਪੰਜਾਬ ਕਾਂਗਰਸ ਦੇ ਕਲੇਸ਼ ਵਿਚਕਾਰ ਅੱਜ ਕੈਪਟਨ ਅਮਰਿੰਦਰ ਸਿੰਘ ਦਿੱਲੀ ਨੂੰ ਰਵਾਨਾ ਹੋ ਚੁੱਕੇ ਹਨ | ਉਮੀਦ ਜਤਾਈ ਜਾ ਰਹੀ ਹੈ ਕਿ ਪੰਜਾਬ ਵਿੱਚ ਚੱਲ ਰਹੇ ਕਾਟੋ ਕਲੇਸ਼ ਦਾ ਅੱਜ ਕੋਈ ਨਾ ਕੋਈ ਹੱਲ ਜ਼ਰੂਰ ਕਢਿਆ ਜਾਵੇਗਾ। ਦੱਸ ਦਈਏ ਪੰਜਾਬ ਦੀ ਕਾਂਗਰਸ ਸਰਕਾਰ ‘ਚ ਲੰਬੇ ਸਮੇਂ ਤੋਂ ਕਲੇਸ਼ ਚੱਲ ਰਿਹਾ ਹੈ ਜਿਸ ਨੂੰ ਲੈ ਹਾਈਕਮਾਂਡ ਵੱਲੋਂ ਮੀਟਿੰਗਾਂ ਦਾ ਦੌਰ ਜਾਰੀ ਹੈ ।

ਬੀਤੇ ਦਿਨ ਇਹ ਜਾਣਕਾਰੀ ਮਿਲੀ ਸੀ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੋਨੀਆ ਗਾਂਧੀ ਮੁਲਾਕਾਤ ਕਰਨਗੇ ਜਿਸ ਲਈ ਕੈਪਟਨ ਚੰਡੀਗੜ੍ਹ ਤੋਂ ਦਿੱਲੀ ਰਵਾਨਾ ਹੋ ਗਏ ਹਨ। ਇੱਕ ਪਾਸੇ ਜਿੱਥੇ ਪਾਰਟੀ ਅੰਦਰ ਮਤਭੇਦ ਦੀ ਸਥਿਤੀ ਹੈ, ਉਥੇ ਦੂਜੇ ਪਾਸੇ ਵਿਰੋਧੀ ਪਾਰਟੀਆਂ ਰਾਜ ਸਰਕਾਰ ਖ਼ਿਲਾਫ਼ ਅੰਦੋਲਨ ਕਰ ਰਹੀਆਂ ਹਨ। ਇਸ ਸਭ ਦੇ ਵਿਚਕਾਰ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ। ਪਿਛਲੇ ਦਿਨਾਂ ਵਿੱਚ ਪੰਜਾਬ ਕਾਂਗਰਸ ਦੇ ਕਈ ਆਗੂ ਦਿੱਲੀ ਪਹੁੰਚੇ ਸਨ। ਜਿਨ੍ਹਾਂ ਵਿੱਚੋਂ ਨਵਜੋਤ ਸਿੰਘ ਸਿੱਧੂ ਵਿਸ਼ੇਸ਼ ਤੌਰ ‘ਤੇ ਚਰਚਾ ‘ਚ ਰਹੇ ਹਨ।

Spread the love