ਪੰਜਾਬ ਦੇ ਸਾਬਕਾ ਪੁਲਿਸ ਮੁਖੀ (Punjab Police Former DGP ) ਪਦਮ ਸ੍ਰੀ ਮੁਹੰਮਦ ਇਜ਼ਹਾਰ ਆਲਮ (Mohammad Izhar Alam) ਦਾ ਦਿਹਾਂਤ ਹੋ ਗਿਆ ਹੈ। ਦਸਿਆ ਜਾ ਰਿਹਾ ਹੈ ਕਿ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋਈ ਹੈ।

ਉਹਨਾਂ ਦੀ ਉਮਰ 72 ਸਾਲ ਸੀ। ਦਿਲ ਦਾ ਦੌਰਾ ਪੈਣ ਕਾਰਨ ਉਹਨਾਂ ਨੂੰ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਹਨਾਂ ਦਾ ਪੁੱਤਰ ਵਿਦੇਸ਼ ਵਿੱਚ ਹੈ ਅਤੇ ਸਾਬਕਾ ਪੁਲਿਸ ਮੁਖੀ ਦਾ ਅੰਤਿਮ ਸਸਕਾਰ ਉਹਨਾਂ ਦੇ ਪੁੱਤਰ ਦੇ ਆਉਣ ਤੋਂ ਬਾਅਦ ਹੀ ਹੋਵੇਗਾ।

Spread the love