ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜ਼ਿਲ੍ਹਾ ਅੰਮ੍ਰਿਤਸਰ ਦੇ ਸੈਂਕੜੇ ਪਿੰਡਾ ਤੋਂ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਬੀਬੀਆਂ ਨੌਜਵਾਨਾਂ ਦਾ ਵੱਡਾ ਜੱਥਾ ਦਿੱਲੀ ਮੋਰਚੇ ਲਈ ਰਵਾਨਾ ਹੋਇਆ।

ਇਸ ਮੌਕੇ ਆਗੂਆਂ ਨੇ ਦੱਸਿਆ ਕਿ ਕਿਸਾਨਾਂ ,ਮਜ਼ਦੂਰਾਂ ਦੇ ਇਸ ਜੱਥੇ ਵਿੱਚ ਪੂਰੇ ਜੋਸ਼ ਨਾਲ ਸ਼ਮੂਲੀਅਤ ਕੀਤੀ ਗਈ ਜਿਸ ਨਾਲ ਸੈਂਕੜੇ ਟਰੈਕਟਰ ਟਰਾਲੀਆਂ ਤੇ ਹੋਰ ਸਾਧਨਾਂ ਦਾ ਕਈ ਕਿਲੋਮੀਟਰ ਲੰਮਾ ਜੱਥਾ ਦਿੱਲੀ ਵੱਲ ਰਵਾਨਾ ਹੋਇਆ। ਕਿਸਾਨ ਆਗੂ ਜਰਮਨਜੀਤ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਤੱਕ ਇਹ ਅੰਦੋਲਨ ਜਾਰੀ ਰੱਖਿਆ ਜਾਵੇਗਾ ਤੇ ਜਥੇਬੰਦੀ ਵੱਲੋਂ ਲਗਾਤਾਰ ਹਜ਼ਾਰਾਂ ਕਿਸਾਨਾਂ,ਮਜ਼ਦੂਰਾਂ,ਬੀਬੀਆਂ, ਨੌਜਵਾਨਾਂ ਦੇ ਜਥੇ ਮੋਰਚੇ ਵਿੱਚ ਭੇਜੇ ਜਾ ਰਹੇ ਹਨ।ਕੇਂਦਰ ਸਰਕਾਰ ਇਸ ਅੰਦੋਲਨ ਨੂੰ ਢਾਹ ਲਾਉਣ ਲਈ ਲਗਾਤਾਰ ਸਾਜ਼ਿਸ਼ਾਂ ਰਚ ਰਹੀ ਹੈ,ਪਰ ਕੇਂਦਰ ਸਰਕਾਰ ਦੀਆਂ ਕਿਸੇ ਵੀ ਤਰ੍ਹਾਂ ਦੀਆਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਇਹ ਅੰਦੋਲਨ ਕਿਸਾਨ ਅੰਦੋਲਨ ਤੋ ਜਨ ਅੰਦੋਲਨ ਬਣ ਚੁੱਕਾ ਹੈ

Spread the love