ਕੱਚੇ ਅਧਿਆਪਕਾਂ ‘ਤੇ ਮੰਗਲਵਾਰ ਨੂੰ ਚੰਡੀਗੜ੍ਹ ਪੁਲਿਸ ਨੇ ਲਾਗ਼ਠੀਚਾਰਕ ਕੀਤਾ। ਦਰਅਸਲ ਕੱਚੇ ਅਧਿਆਪਕ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ 20 ਦਿਨਾਂ ਤੋਂ ਮੁਹਾਲੀ ਵਿੱਚ ਪ੍ਰਦਰਸ਼ਨ ਕਰ ਰਹੇ ਹਨ। ਅੱਜ ਪ੍ਰਦਰਸ਼ਨਕਾਰੀ ਅਧਿਆਪਕ ਸਿੱਖਿਆ ਵਿਭਾਗ ਦੀ ਬਿਲਡਿੰਗ ਤੋਂ ਉੱਠ ਕੇ ਚੰਡੀਗੜ੍ਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਨਿਕਲੇ। ਪਰ ਚੰਡੀਗੜ੍ਹ ਪੁਲਿਸ ਵੱਲੋਂ ਰਸਤੇ ‘ਚ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਦੋਂ ਕੱਚੇ ਅਧਿਆਪਕਾਂ ਨੇ ਬੈਰੀਕੇਡ ਟੱਪਣ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ‘ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਅੱਥਰੂ ਗੈਸ ਦਾ ਇਸਤੇਮਾਲ ਕੀਤਾ। ਇਸ ਦੌਰਾਨ ਕਈ ਅਧਿਆਪਕਾਂ ਦੇ ਜ਼ਖਮੀ ਵੀ ਹੋਏ ਹਨ।

Spread the love