ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਗਈ।

ਮੁਲਾਕਾਤ ਦੌਰਾਨ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਲਈ ਗੁਰਦਾਸਪੁਰ ਅਤੇ ਬਠਿੰਡਾ ਵਿਖੇ ਦੋ ਹੋਰ ਸੈਨਿਕ ਸਕੂਲ ਸਥਾਪਤ ਕਰਨ ਦੀ ਮੰਗ ਰੱਖੀ। ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਫ਼ੌਜੀ ਸਨਮਾਨ ਅਤੇ ਬਹਾਦਰੀ ਪੁਰਸਕਾਰ ਲਈ ਪੰਜਾਬ ਭਾਰਤ ਦਾ ਮੋਹਰੀ ਸੂਬਾ ਰਿਹਾ ਹੈ। ਹੋਰਨਾਂ ਸੂਬਿਆਂ ਦੇ ਮੁਕਾਬਲੇ ਪੰਜਾਬ ਦੇ ਸੈਨਿਕਾਂ ਦੀਆਂ ਕੁਰਬਾਨੀਆਂ ਅਤੇ ਸਨਮਾਨ ਜ਼ਿਆਦਾ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਰਫ਼ ਇੱਕੋ-ਇੱਕ ਸੈਨਿਕ ਸਕੂਲ ਕਪੂਰਥਲਾ ਵਿੱਚ ਸਥਿਤ ਹੈ ਅਤੇ ਹੁਣ ਸੂਬੇ ਵੱਲੋਂ ਗੁਰਦਾਸਪੁਰ ਅਤੇ ਬਠਿੰਡਾ ਵਿੱਚ ਦੋ ਹੋਰ ਸੈਨਿਕ ਸਕੂਲ ਸਥਾਪਤ ਕਰਨ ਦੀ ਮੰਗ ਕੀਤੀ ਗਈ ਹੈ।

ਇਸ ਮੌਕੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਪੰਜਾਬੀਆਂ ਅਤੇ ਸਿੱਖਾਂ ਵੱਲੋਂ ਦੇਸ਼ ਦੀ ਰੱਖਿਆਕੌਮੀ ਸੁਰੱਖਿਆ ਅਤੇ ਮੁਲਕ ਦੀਆਂ ਸਮਾਜਿਕ ਅਤੇ ਸਭਿਆਚਾਰਕ ਕਦਰਾਂ ਕੀਮਤਾਂ ਵਿਚ ਪਾਏ ਗਏ ਯੋਗਦਾਨ ਦੀ ਸ਼ਲਾਘਾ ਵੀ ਕੀਤੀ ਗਈ।

Spread the love