ਆਏ ਦਿਨ ਪੰਜਾਬ ਦੀਆਂ ਜੇਲ੍ਹਾਂ ਵਿਚੋਂ ਫ਼ੋਨ ਬਰਾਮਦ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ। ਜੇਲ੍ਹਾਂ ਚੋਂ ਮੋਬਾਈਲਫ਼ੋਨ ਮਿਲਣਾ ਹੁਣ ਆਮ ਜਿਹੀ ਗੱਲ ਹੋ ਰਹੀ ਹੈ। ਇਹ ਮੋਬਾਈਲ ਜ਼ਿਆਦਾਤਰ ਕੈਦੀਆਂ ਨੂੰ ਉਨ੍ਹਾਂ ਲੋਕਾਂ ਵੱਲੋਂ ਮੁਹੱਈਆ ਕਰਵਾਏ ਜਾਂਦੇ ਹਨ ਜੋ ਉਨ੍ਹਾਂ ਨੂੰ ਜੇਲ੍ਹ ਵਿੱਚ ਮਿਲਣ ਆਉਂਦੇ ਹਨ। ਅਜਿਹਾ ਹੀ ਇੱਕ ਮਾਮਲਾ ਕਪੂਰਥਲਾ ਦੀ ਕੇਂਦਰੀ ਜੇਲ੍ਹ ਤੋਂ ਸਾਹਮਣੇ ਆਇਆ ਹੈ।

ਇਥੇ ਇੱਕ ਕੈਦੀ ਦਾ ਦੋਸਤ ਉਸ ਨੂੰ ਮਿਲਣ ਆਇਆ ਸੀ। ਜੋ ਆਪਣੇ ਕੈਦੀ ਦੋਸਤ ਨੂੰ ਕੁਝ ਕੱਪੜੇ ਅਤੇ ਚੱਪਲਾਂ ਦੇਣਾ ਚਾਹੁੰਦਾ ਸੀ। ਜਦੋਂ ਜੇਲ੍ਹ ਦੀ ਸੁਰੱਖਿਆ ਟੀਮ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਕੱਪੜੇ ਅਤੇ ਚੱਪਲਾਂ ਦੀ ਜਾਂਚ ਕੀਤੀ ਤਾਂ ਉਨ੍ਹਾਂ ਨੂੰ ਚੱਪਲਾਂ ਦੇ ਹੇਠਲੇ ਹਿੱਸੇ ਵਿੱਚ ਇੱਕ ਛੋਟਾ ਮੋਬਾਈਲ ਅਤੇ 12 ਸਿਮਾਂ ਬਰਾਮਦ ਕੀਤੀਆਂ। ਜੇਲ੍ਹ ਪ੍ਰਸ਼ਾਸਨ ਨੇ ਮਾਮਲਾ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।

ਪੁਲਿਸ ਨੇ ਜੇਲ੍ਹ ਵਿੱਚ ਬੰਦ ਕੈਦੀ ਸਣੇ ਦੋਵਾਂ ਖ਼ਿਲਾਫ਼ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕੈਦੀ ਨੇ ਕਤਲ ਅਤੇ ਲੁੱਟ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਜੇਲ੍ਹ ਦੇ ਸਹਾਇਕ ਸੁਪਰਡੈਂਟ ਪਰਮਜੀਤ ਸਿੰਘ ਨੇ ਦੱਸਿਆ ਕਿ 5 ਜੁਲਾਈ ਨੂੰ ਦੁਪਹਿਰ 3 ਵਜੇ ਕੇਂਦਰੀ ਜੇਲ੍ਹ ਦੇ ਬਾਹਰ ਵਾਲੇ ਗੇਟ ‘ਤੇ ਇੱਕ ਵਿਅਕਤੀ ਰਮਨਜੀਤ ਸਿੰਘ ਨਿਵਾਸੀ ਜੇਲ੍ਹ ਵਿੱਚ ਬੰਦ ਕੈਦੀ ਸੁਰਜੀਤ ਸਿੰਘ ਨਿਵਾਸ ਬੈਰੇਕ ਨੰ. 8 ਨੂੰ ਕੱਪੜੇ ਤੇ ਚੱਪਲਾਂ ਦੇਣ ਆਇਆ ਸੀ। ਤੁਹਾਨੂੰ ਦੱਸ ਦਈਏ ਜੇਲ੍ਹ ਵਿੱਚ ਮੋਬਾਈਲ ਪਹੁੰਚਾਉਣ ਤੋਂ ਪਹਿਲਾਂ ਫੜੇ ਜਾਣ ਦਾ ਇਹ ਪਹਿਲਾ ਮਾਮਲਾ ਨਹੀਂ ਹੈ। ਆਏ ਦਿਨ ਨਵਾਂ ਮਾਮਲਾ ਦੇਖਣ ਨੂੰ ਮਿਲਦਾ ਹੈ।

Spread the love