ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਜਿਸ ਕਾਰਨ ਆਮ ਆਦਮੀ ਬਹੁਤ ਪਰੇਸ਼ਾਨ ਹੈ। ਇਸੇ ਵਿਚਾਲੇ ਸਰਕਾਰੀ ਕੰਪਨੀਆਂ ਵੱਲੋਂ ਅੱਜ ਮੁੜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ।

ਅੱਜ ਤੇਲ ਕੰਪਨੀਆਂ ਵੱਲੋਂ ਪੈਟਰੋਲ ਦੀਆਂ ਕੀਮਤਾਂ ਵਿੱਚ 35 ਪੈਸੇ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 17 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ। ਤੇਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਤੋਂ ਬਾਅਦ ਦਿੱਲੀ ਵਿੱਚ ਪੈਟਰੋਲ ਦੀ ਕੀਮਤ 100.21 ਰੁਪਏ ਤੇ ਡੀਜ਼ਲ ਦੀਆਂ ਕੀਮਤਾਂ 89.53 ਰੁਪਏ ਪ੍ਰਤੀ ਹੋ ਗਈ ਹੈ।

ਉਥੇ ਹੀ ਪੰਜਾਬ ‘ਚ ਪੈਟਰੋਲ 103 ਰੁਪਏ ਪ੍ਰਤੀ ਲੀਟਰ ਤੋਂ ਪਾਰ ਪਹੁੰਚ ਗਿਆ ਹੈ ਜਦਕਿ ਡੀਜ਼ਲ 92 ਰੁਪਏ ਪ੍ਰਤੀ ਲੀਟਰ ਤੋਂ ਪਾਰ ਵਿਕ ਰਿਹਾ ਹੈ।

Spread the love