ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਿਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ ।

ਅਦਾਲਤ ਨੇ ਸਿਮਰਨਜੀਤ ਸਿੰਘ ਬੈਂਸ ਖ਼ਿਲਾਫ਼ ਬਲਾਤਕਾਰ ਦਾ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ। ਲੁਧਿਆਣਾ ਦੇ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਸਿੰਘ ਨੇ ਪੁਲਿਸ ਨੂੰ ਕਿਹਾ ਕਿ ਬੈਂਸ ਖ਼ਿਲਾਫ਼ ਮਾਮਲਾ ਦਰਜ ਕਰੋ। ਤੁਹਾਨੂੰ ਦੱਸ ਦਈਏ ਕਿ 16 ਨਵੰਬਰ, 2020 ਨੂੰ ਇੱਕ 45 ਸਾਲਾ ਔਰਤ ਨੇ ਵਿਧਾਇਕ ਸਿਮਰਜੀਤ ਬੈਂਸ ‘ਤੇ ਬਲਾਤਕਾਰ ਦੇ ਇਲਜ਼ਾਮ ਲਗਾਏ ਸੀ। ਉਹ ਔਰਤ ਇਨਸਾਫ਼ ਦੀ ਮੰਗ ਨੂੰ ਲੈ ਕੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਕਾਫ਼ੀ ਦੇਰ ਤੱਕ ਲਗਾਤਾਰ ਧਰਨੇ ਉੱਤੇ ਬੈਠੀ ਰਹੀ। ਪਰ ਜਦੋਂ ਕੋਈ ਸ਼ਿਕਾਇਤ ਦਰਜ ਨਹੀਂ ਕੀਤੀ ਗਈ ਤਾਂ ਮਹਿਲਾ ਨੇ ਅਦਾਲਤ ਦਾ ਰੁੱਖ ਕੀਤਾ।

ਹਾਲਾਂਕਿ ਮਿਸਰਜੀਤ ਬੈਂਸ ਆਪਣੇ ‘ਤੇ ਲੱਗੇ ਇਲਜ਼ਾਮ ਕਈ ਵਾਰ ਨਾਕਾਰ ਚੁੱਕੇ ਹਨ ,ਪਰ ਹੁਣ ਇਹ ਮਾਮਲਾ ਅਦਾਲਤ ਤੱਕ ਪਹੁੰਚ ਗਿਆ। ਤੇ ਅਦਾਲਤ ਨੇ ਪੁਲਿਸ ਨੂੰ ਕੇਸ ਦਰਜ ਕਰਨ ਨੂੰ ਕਿਹਾ ਤੇ ਐਫਆਈਆਰ ਦੀ ਕਾਪੀ ਅਦਾਲਤ ਨੂੰ ਭੇਜਣ ਦੇ ਵੀ ਹੁਕਮ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 15 ਜੁਲਾਈ ਨੂੰ ਹੋਵੇਗੀ।

ਦੂਜੇ ਪਾਸੇ ਪੀੜਤ ਮਹਿਲਾ ਨੇ ਕਿਹਾ ਕਿ ਕੋਰਟ ਵੱਲੋਂ ਉਨ੍ਹਾਂ ਨੂੰ ਨਿਆਂ ਮਿਲਿਆ ਹੈ ਅਤੇ ਉਨ੍ਹਾਂ ਨੂੰ ਕਾਨੂੰਨ ਤੇ ਪੂਰਾ ਭਰੋਸਾ ਹੈ ਕਿ ਉਨ੍ਹਾਂ ਨੂੰ ਇਸ ਵਿੱਚ ਪੂਰਨ ਨਿਆਂ ਵੀ ਮਿਲੇਗਾ ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਪੁਲਿਸ ਬੈਂਸ ਖ਼ਿਲਾਫ਼ ਐੱਫਆਈਆਰ ਦਰਜ ਨਹੀਂ ਕਰਦੀ ਉਦੋਂ ਤੱਕ ਉਹ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨੇ ਤੇ ਹੀ ਬੈਠਣਗੇ।

Spread the love