ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦੇਸ਼ ਭਰ ਦੀਆਂ ਸੜਕਾ ’ਤੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਕਿਸਾਨ ਵੱਧ ਰਹੀ ਮਹਿੰਗਾਈ ਖ਼ਿਲਾਫ਼ ਟਰੈਕਟਰਾਂ, ਸਕੂਟਰਾਂ, ਮੋਟਰਾਈਕਲਾਂ, ਕਾਰਾਂ ਤੇ ਵੱਖ-ਵੱਖ ਵਾਹਨਾਂ ਤੇ ਖਾਲ੍ਹੀ ਗੈਸ ਸਿਲੰਡਰਾਂ ਨਾਲ ਸੜਕਾਂ ਦੇ ਕੰਢੇ ਪ੍ਰਦਰਸ਼ਨ ਕਰ ਰਹੇ ਹਨ। ਇਸ ਪ੍ਰਦਰਸ਼ਨ ਦੀ ਸਲਾਹੁਣਯੋਗ ਗੱਲ ਇਹ ਰਹੀ ਕਿ ਕਿਸਾਨਾਂ ਨੂੰ ਜਿਥੇ ਆਮ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ ਉਥੇ ਟਰੈਫਿਕ ਵਿੱਚ ਰੁਕਾਵਟ ਨਹੀਂ ਪਾਈ ਗਈ।

Spread the love