ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ ਹੈ।
ਪੰਜਾਬ ਵਿੱਚ ਕਰੋਨਾ ਵਾਇਰਸ ਦੇ ਕੇਸਾਂ ਦੀ ਰਫ਼ਤਾਰ ਘੱਟਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਪੰਜਾਬ ‘ਚੋਂ ਵੀਕਐਂਡ ਅਤੇ ਨਾਈਟ ਕਰਫ਼ਿਊ (Weekend & Night Curfew) ਨੂੰ ਹਟਾਉਣ ਦੇ ਹੁਕਮ ਦਿੱਤੇ ਹਨ।
ਇਸ ਦੇ ਨਾਲ ਹੀ ਸੋਮਵਾਰ ਤੋਂ ਇਨਡੋਰ 100 ਅਤੇ ਆਊਟਡੋਰ 200 ਵਿਅਕਤੀਆਂ ਦੇ ਇਕੱਠ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ ਬਾਰ, ਸਿਨੇਮਾ ਹਾਲ, ਰੈਸਟੋਰੈਂਟ, ਸਪਾਅ , ਪੂਲ, ਜਿੰਮ , ਮਾਲ, ਸਪੋਰਟਸ ਕੰਪਲੈਕਸ, ਅਜਾਇਬ ਘਰ, ਚਿੜੀਆਘਰ ਆਦਿ ਖੋਲ੍ਹਣ ਦੇ ਵੀ ਆਦੇਸ਼ ਦਿੱਤੇ ਹਨ, ਸਟਾਫ਼ ਤੇ ਵਿਜ਼ਟਰ ਦੇ ਘੱਟੋ -ਘੱਟ ਇੱਕ ਟੀਕਾ ਲੱਗਾ ਹੋਣਾ ਲਾਜ਼ਮੀ ਕੀਤਾ ਗਿਆ ਹੈ।
ਕਾਲਜ, ਕੋਚਿੰਗ ਸੈਂਟਰ ਅਤੇ ਉੱਚ ਸਿੱਖਿਆ ਦੇ ਸਾਰੇ ਹੋਰ ਅਦਾਰਿਆਂ ਨੂੰ ਸਬੰਧਤ ਡਿਪਟੀ ਕਮਿਸ਼ਨਰ ਦੁਆਰਾ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਏਗੀ, ਹਾਲਾਂਕਿ ਸਕੂਲ ਬੰਦ ਹੀ ਰਹਿਣਗੇ।