ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਨਾਮਜ਼ਦ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅੱਜ ਨਵੀਂ SIT ਅੱਗੇ ਪੇਸ਼ ਹੋਏ।

ਉਮਰਾਨੰਗਲ ਅਦਾਲਤ ਵਿੱਚ ਹਾਜ਼ਰ ਹੋ ਕੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੀ ਸੱਚਾਈ ਸਾਹਮਣੇ ਲਿਆਉਣ ਲਈ ਉਹ ਨਾਰਕੋ ਟੈਸਟ ਸਮੇਤ ਹਰ ਤਰ੍ਹਾਂ ਦੀ ਜਾਂਚ ਲਈ ਤਿਆਰ ਹਨ। ਜ਼ਿਕਰਯੋਗ ਹੈ ਨਵੀਂ ਸਿੱਟ ਵਲੋਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਦੇ ਨਾਰਕੋ ਟੈਸਟ ਲਈ ਅਦਾਲਤ ਨੂੰ ਅਰਜ਼ੀ ਦਿੱਤੀ ਗਈ ਸੀ।

ਇਸ ਟੈਸਟ ਲਈ ਸੁਮੇਧ ਸੈਣੀ ਅਤੇ ਚਰਨਜੀਤ ਸ਼ਰਮਾ ਨੇ ਜਾਂਚ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ ਪਰ ਪਰਮਰਾਜ ਸਿੰਘ ਉਮਰਾਨੰਗਲ ਨੇ ਇਸ ਟੈਸਟ ਲਈ ਸਹਿਮਤੀ ਪ੍ਰਗਟ ਕੀਤੀ ਸੀ।

ਅੱਜ ਪਹਿਲੀ ਵਾਰ ਮੀਡੀਆ ਨਾਲ ਗੱਲਬਾਤ ਕਰਦਿਆਂਉਮਰਾਨੰਗਲ ਨੇ ਕਿਹਾ ਕਿ ਉਹ ਹਰ ਜਾਂਚ ਟੀਮ ਨੂੰ ਸਹਿਯੋਗ ਕਰਦੇ ਆਏ ਹਨ ਅਤੇ ਅੱਗੇ ਤੋਂ ਵੀ ਕਰਦੇ ਰਹਿਣਗੇ। ਦੱਸ ਦਈਏ ਪਹਿਲੀ ਵਾਰ ਮੀਡੀਆ ਸਾਹਮਣੇ ਉਮਰਾਨੰਗਲ ਨੇ ਇਲਜ਼ਾਮ ਲਾਏ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਉਸ ਨੂੰ ਕਥਿਤ ਤੌਰ ’ਤੇ ਨਿੱਜੀ ਰੰਜਿਸ਼ ਕਰਕੇ ਫਸਾਇਆ ਹੈ। ਇਸ ਲਈ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਨਾਰਕੋ ਟੈਸਟ ਵੀ ਹੋਣਾ ਚਾਹੀਦਾ ਹੈ।

ਉਮਰਾਨੰਗਲ ਨੇ ਨਾਲ ਹੀ ਦਾਅਵਾ ਕੀਤਾ ਕਿ ਉਹ ਪੰਜਾਬ ਦੇ ਡੀਜੀਪੀ ਦੇ ਕਹਿਣ ’ਤੇ ਹੀ ਕੋਟਕਪੂਰਾ ਆਏ ਸਨ। ਉਮਰਾਨੰਗਲ ਨੇ ਕਿਹਾ ਕਿ ਉਹ ਬਹਿਬਲ ਗਏ ਹੀ ਨਹੀਂ ਸਨ ਅਤੇ ਉਸ ਨੂੰ ਬਹਿਬਲ ਗੋਲੀ ਕਾਂਡ ਵਿੱਚ ਫਸਾਇਆ ਗਿਆ ਹੈ । ਇਸੇ ਦੌਰਾਨ ਸਾਬਕਾ ਜ਼ਿਲ੍ਹਾ ਪੁਲੀਸ ਮੁਖੀ ਚਰਨਜੀਤ ਸ਼ਰਮਾ ਨੇ ਕਿਹਾ ਕਿ ਉਹ ਨਾਰਕੋ ਟੈਸਟ ਕਰਾਉਣ ਲਈ ਤਿਆਰ ਹਨ ਪਰ ਉਨ੍ਹਾਂ ਨੂੰ ਦਿਲ ਦੀਆਂ ਬਿਮਾਰੀਆਂ ਹੋਣ ਕਾਰਨ ਉਹ ਨਾਰਕੋ ਟੈਸਟ ਨਹੀਂ ਕਰਵਾ ਸਕਦੇ।

Spread the love