ਕੱਲ੍ਹ ਤੋਂ ਦਿੱਲੀ ਦੇ ਗੁਆਂਢੀ ਰਾਜਾਂ ਪੱਛਮੀ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕੁੱਝ ਹਿੱਸਿਆਂ ਵਿੱਚ ਮੌਨਸੂਨ ਦੇ ਤੇਜ਼ੀ ਨਾਲ ਵਧਣ ਦੀ ਸੰਭਾਵਨਾ ਹੈ।

ਭਾਰਤ ਮੌਸਮ ਵਿਭਾਗ (India Meteorological Department) ਨੇ ਕਿਹਾ ਕਿ ਬੰਗਾਲ ਦੀ ਖਾੜੀ ਤੋਂ ਆਉਂਦੀਆਂ ਅਤੇ ਉੱਤਰ ਪੱਛਮੀ ਭਾਰਤ ਵਿੱਚ ਫੈਲਦੀਆਂ ਨਮੀ ਵਾਲੀਆਂ ਤੇਜ਼ ਹਵਾਵਾਂ ਦੇ ਅਧਾਰ ਤੇ ਵਿਕਾਸ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਮੌਸਮ ਵਿਭਾਗ ਨੇ ਕਿਹਾ ਕਿ ਵੀਰਵਾਰ ਨੂੰ ਦੱਖਣ-ਪੱਛਮੀ ਮੌਨਸੂਨ ਮੁੜ ਸ਼ੁਰੂ ਹੋਣ ਦੇ ਸੰਕੇਤ ਮਿਲੇ ਸਨ ਅਤੇ ਇਸ ਦੇ ਕਾਰਨ ਅੱਜ ਤੋਂ ਪੂਰਬੀ ਭਾਰਤ (ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ) ਵਿੱਚ ਮੀਂਹ ਦੀ ਤੀਬਰਤਾ ਘਟਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ, “ਬੰਗਾਲ ਦੀ ਖਾੜੀ ਉੱਤੇ ਨਮੀ ਦੀਆਂ ਤੇਜ਼ ਹਵਾਵਾਂ ਹੌਲੀ ਹੌਲੀ ਪੂਰਬੀ ਭਾਰਤ ਦੇ ਕੁੱਝ ਹਿੱਸਿਆਂ ਉੱਤੇ ਸਥਾਪਤ ਹੋਣ ਦੀ ਸੰਭਾਵਨਾ ਹੈ। ਇਸਦੇ 10 ਜੁਲਾਈ ਤੱਕ ਉੱਤਰ ਪੱਛਮੀ ਭਾਰਤ ਵਿੱਚ ਪੰਜਾਬ ਅਤੇ ਉੱਤਰੀ ਹਰਿਆਣਾ ਵਿੱਚ ਫੈਲਣ ਦੀ ਸੰਭਾਵਨਾ ਹੈ।”

ਇਸ ਦੇ ਮੁਤਾਬਿਕ, ਦੱਖਣ-ਪੱਛਮੀ ਮੌਨਸੂਨ 10 ਜੁਲਾਈ ਦੇ ਨੇੜੇ ਤੇੜੇ ,ਪੱਛਮੀ ਉੱਤਰ ਪ੍ਰਦੇਸ਼ ਦੇ ਬਾਕੀ ਹਿੱਸਿਆਂ, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਦੇ ਕੁੱਝ ਹੋਰ ਹਿੱਸਿਆਂ ਵਿੱਚ ਚਲੇ ਜਾਣ ਦੀ ਸੰਭਾਵਨਾ ਹੈ। ਸ਼ਨੀਵਾਰ ਨੂੰ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (NCR) ਦੇ ਕੁੱਝ ਹਿੱਸਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਹੋਏ ਮੀਂਹ ਨੇ ਭਿਅੰਕਰ ਤਾਪਮਾਨ ਤੋਂ ਕੁੱਝ ਰਾਹਤ ਲਿਆਂਦੀ ਪਰ ਮਾਹੌਲ ਫਿਰ ਗਰਮ ਹੋ ਗਿਆ।

ਲੋਕਾਂ ਨੂੰ ਮਿਲੇਗੀ ਰਾਹਤ

ਮੌਨਸੂਨ ਦੇ ਵਾਧੇ ਨਾਲ ਉਨ੍ਹਾਂ ਲੋਕਾਂ ਨੂੰ ਰਾਹਤ ਮਿਲੇਗੀ ਜੋ ਪਿਛਲੇ ਇੱਕ ਹਫ਼ਤੇ ਤੋਂ ਗਰਮ ਤਾਪਮਾਨ ਨਾਲ ਜੂਝ ਰਹੇ ਹਨ, ਜਦੋਂ ਵੱਧ ਤੋਂ ਵੱਧ ਤਾਪਮਾਨ 40 ਤੋਂ 43.5 ਡਿਗਰੀ ਸੈਲਸੀਅਸ ਅਤੇ ਘੱਟੋ ਘੱਟ ਤਾਪਮਾਨ 27 ਤੋਂ 31 ਡਿਗਰੀ ਸੈਲਸੀਅਸ ਤੱਕ ਹੁੰਦਾ ਹੈ। ਇਨ੍ਹਾਂ ਸਥਿਤੀਆਂ ਦੇ ਪ੍ਰਭਾਵ ਅਧੀਨ, ਮੱਧ ਭਾਰਤ (ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ) ਵਿੱਚ ਹਲਕੀ ਬਾਰਸ਼ ਦੀ ਸੰਭਾਵਨਾ ਹੈ।

ਆਈਐਮਡੀ (IMD) ਮੁਤਾਬਿਕ ਪੂਰਬੀ ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਝਾਰਖੰਡ, ਉੜੀਸਾ, ਦੱਖਣੀ ਅਤੇ ਪੂਰਬੀ ਮੱਧ ਪ੍ਰਦੇਸ਼, ਵਿਦਰਭ, ਤੇਲੰਗਾਨਾ, ਕੋਂਕਣ ਅਤੇ ਗੋਆ, ਤੱਟ ਕਰਨਾਟਕ, ਕੇਰਲਾ ਦੇ ਕੁੱਝ ਹਿੱਸੇ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਛੱਤੀਸਗੜ੍ਹ ਦੇ ਹਿੱਸੇ ਵਿੱਚ ਕਈ ਥਾਵਾਂ ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।

Spread the love