ਅੱਜ ਤੇਲ ਕੰਪਨੀਆਂ ਨੇ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਹੈ।ਪੈਟਰੋਲ ਦੀ ਕੀਮਤ ਅੱਜ ਦਿੱਲੀ ਵਿਚ 100.56 ਰੁਪਏ ਪ੍ਰਤੀ ਲੀਟਰ ਅਤੇ ਮੁੰਬਈ ਵਿਚ 106.59 ਰੁਪਏ ਪ੍ਰਤੀ ਲੀਟਰ ਹੈ।

ਦੱਸ ਦਈਏ ਦੇਸ਼ ਦੇ ਅੱਧੇ ਤੋਂ ਵੱਧ ਹਿੱਸਿਆਂ ਵਿਚ ਪੈਟਰੋਲ ਦੀ ਕੀਮਤ 100 ਰੁਪਏ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਦੋ ਦਿਨਾਂ ਦੇ ਲਗਾਤਾਰ ਵਾਧੇ ਤੋਂ ਬਾਅਦ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਸਥਿਰ ਰਹੀ।

1 ਮਈ ਤੋਂ 90.40 ਰੁਪਏ ਪ੍ਰਤੀ ਲੀਟਰ ਦੀ ਲਾਈਨ ਤੋਂ ਸ਼ੁਰੂ ਹੋ ਕੇ ਹੁਣ ਰਾਸ਼ਟਰੀ ਰਾਜਧਾਨੀ ਵਿਚ ਪੈਟਰੋਲ ਦੀ ਕੀਮਤ 100.56 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਯਾਨੀ ਪਿਛਲੇ 70 ਦਿਨਾਂ ਵਿਚ 10.16 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸੇ ਤਰ੍ਹਾਂ ਰਾਜਧਾਨੀ ਵਿਚ ਡੀਜ਼ਲ ਦੀ ਕੀਮਤ ਵੀ ਪਿਛਲੇ ਦੋ ਮਹੀਨਿਆਂ ਵਿਚ 8.89 ਰੁਪਏ ਪ੍ਰਤੀ ਲੀਟਰ ਦੇ ਵਾਧੇ ਨਾਲ ਕੌਮੀ ਪੱਧਰ ਤੇ 89.62 ਰੁਪਏ ਪ੍ਰਤੀ ਲੀਟਰ ਹੋ ਗਈ।

Spread the love