ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਨੇ ਕਰਤਾਰਪੁਰ ਲਾਂਘਾ ਦੁਬਾਰਾ ਖੋਲ੍ਹਣ ਦੀ ਬੀਬੀ ਜਗੀਰ ਕੌਰ ਦੀ ਮੰਗ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਜਥੇਦਾਰ ਅਕਾਲ ਤਖਤ ਨੂੰ ਕਰਤਾਰਪੁਰ ਸਾਹਿਬ ਆਉਣ ਦਾ ਸੱਦਾ ਦਿੱਤਾ ਹੈ। ਬੀਬੀ ਜਗੀਰ ਕੌਰ ਨੂੰ ਭੇਜੇ ਪੱਤਰ ਵਿੱਚ ਪੀਐੱਸਜੀਪੀਸੀ ਨੇ ਕਿਹਾ ਹੈ ਕਿ ਕਮੇਟੀ ਜ਼ੀਰੋ ਲਾਈਨ ’ਤੇ ਵਫ਼ਦ ਦਾ ਸਵਾਗਤ ਕਰੇਗੀ ਅਤੇ ਵਫਦ ਦੇ ਲਈ ਸਾਰੇ ਪ੍ਰਬੰਧ ਕਰੇਗੀ। ਇਸ ਦੇ ਨਾਲ ਹੀ ਪੀਐੱਸਜੀਪੀਸੀ ਨੇ ਕਿਹਾ, “ਅਸੀਂ ਬੀਬੀ ਜਗੀਰ ਕੌਰ, ਪ੍ਰਧਾਨ ਐੱਸਜੀਪੀਸੀ ਭਾਰਤ ਦੀ ਭਾਰਤ ਸਰਕਾਰ ਤੋਂ ਕਰਤਾਰਪੁਰ ਲਾਂਘੇ ਨੂੰ ਤੁਰੰਤ ਖੋਲ੍ਹਣ ਦੀ ਮੰਗ ਦਾ ਸਵਾਗਤ ਕਰਦੇ ਹਾਂ।

PSGPC ਦੇ ਪ੍ਰਧਾਨ ਸਤਵੰਤ ਸਿੰਘ ਨੇ ਦੱਸਿਆ ਕਿ ਕੋਵਿਡ 19 ਸਥਿਤੀ ਪਾਕਿਸਤਾਨ ਵਿਚ ਨਿਯੰਤਰਣ ਅਧੀਨ ਹੈ, “PSGPC ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੰਗ ਦਾ ਪੂਰਨ ਤੌਰ ਤੇ ਸਮਰਥਨ ਕਰਦੀ ਹੈ ਅਤੇ ਦੁਬਾਰਾ ਭਰੋਸਾ ਦਿਵਾਉਂਦੀ ਹੈ ਕਿ ਭਾਰਤੀ ਸਿੱਖ ਯਾਤਰੀਆਂ ਲਈ ਸਾਰੇ ਪ੍ਰਬੰਧ ਸਹੀ ਢੰਗ ਨਾਲ ਕੀਤੇ ਜਾਣਗੇ ਤਾਂ ਜੋ ਉਹਨਾਂ ਦੀ ਦਰਬਾਰ ਸਾਹਿਬ ਕਰਤਾਰਪੁਰ ਦੀ ਯਾਤਰਾ ਦੌਰਾਨ ਹਰ ਸਹੂਲਤ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅਸੀਂ ਯਾਤਰੀਆਂ ਲਈ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਲਈ ਭਾਰਤ ਸਰਕਾਰ ਤੋਂ ਜਲਦੀ ਫੈਸਲੇ ਦੀ ਉਡੀਕ ਕਰ ਰਹੇ ਹਾਂ। ”

ਉਨ੍ਹਾਂ ਅੱਗੇ ਕਿਹਾ ਕਿ “ਕਰਤਾਰਪੁਰ ਲਾਂਘੇ ਦੇ ਮੁੜ ਖੁੱਲ੍ਹਣ ਦੇ ਇਸ ਇਤਿਹਾਸਕ ਪਲ ਤੇ, PSGPC ਬੀਬੀ ਜਗੀਰ ਕੌਰ ਨੂੰ ਆਪਣੀ ਟੀਮ ਸਮੇਤ, ਅਤੇ ਜਥੇਦਾਰ ਸ੍ਰੀ ਅਕਾਲ ਤਖਤ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਆਉਣ ਦਾ ਸੱਦਾ ਦੇਣਾ ਚਾਹੁੰਦੀ ਹੈ। PSGPC ਐਸਜੀਪੀਸੀ ਦੇ ਦੌਰੇ ਲਈ ਸਾਰੇ ਪ੍ਰਬੰਧ ਕਰੇਗੀ ਅਤੇ ਸੰਯੁਕਤ ਰਾਸ਼ਟਰ ਦੇ ਸੱਕਤਰ ਜਨਰਲ, ਐਂਟੋਨੀਓ ਗੁਟੇਰੇਸ ਵੱਲੋਂ ਦਰਸਾਏ ਅਨੁਸਾਰ, “ਪੀਰੀਅਡ ਆਫ ਪੀਸ” ਲਈ ਨਵੀਂ ਸ਼ੁਰੂਆਤ ਕਰਨ ਲਈ ਸਰਹੱਦ ਦੇ ਪਾਸਿਓਂ ਜ਼ੀਰੋ ਪੁਆਇੰਟ ’ਤੇ ਵਫਦ ਦਾ ਸਵਾਗਤ ਕਰੇਗੀ।”

Spread the love