2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੱਡਾ ਐਲਾਨ ਕੀਤਾ। ਸੁਖਬੀਰ ਬਾਦਲ ਨੇ ਇਹ ਐਲਾਨ ਕਿਸਾਨੀ ਅੰਦੋਲਨ ‘ਚ ਸ਼ਹੀਦਾਂ ਲਈ ਕੀਤਾ। ਸੁਖਬੀਰ ਬਾਦਲ ਨੇ ਕਿਹਾ ਕਿ ਹਰ ਮ੍ਰਿਤਕ ਦੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

ਇਸਤੋਂ ਇਲਾਵਾ ਬੱਚਿਆਂ ਅਤੇ ਪੋਤਿਆਂ ਦੀ ਪੜਾਈ ਦਾ ਖਰਚਾ ਪੋਸਟ ਗਰੈਜੁਏਟ ਤੱਕ ਚੁੱਕਿਆ ਜਾਵੇਗਾ ਤੇ ਪੂਰੇ ਪਰਿਵਾਰ ਦਾ ਸਿਹਤ ਬੀਮਾ ਕਰਵਾਉਣ ਦਾ ਵੀ ਸੁਖਬੀਰ ਬਾਦਲ ਨੇ ਵਾਅਦਾ ਕੀਤਾ। ਪੰਜਾਬ ਵਿੱਚ ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਸਿਆਸੀ ਪਾਰਟੀਆਂ ਇੱਕ ਤੋਂ ਬਾਅਦ ਇੱਕ ਵੱਖ-ਵੱਖ ਕਾਰਡ ਖੇਡ ਰਹੀਆਂ ਹਨ। ਕਦੇ ਦਲਿਤ ਉਪ ਮੁੱਖ ਮੰਤਰੀ ਅਤੇ ਕਦੇ 300 ਯੂਨਿਟ ਬਿਜਲੀ ਬਿੱਲ ਮੁਆਫ਼। ਇਸ ਦੌਰਾਨ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਵੱਡਾ ਚੋਣਾਵੀ ਐਲਾਨ ਕੀਤਾ ।


Spread the love