ਅੱਤ ਦੀ ਗਰਮੀ ਵਿਚਾਲੇ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਕਾਫ਼ੀ ਹੇਠਾਂ ਆ ਚੁੱਕਾ ਹੈ। ਦਸਿਆ ਜਾ ਰਿਹਾ ਹੈ ਕਿ 56.9 ਫੁੱਟ ਹੇਠਾਂ ਆ ਗਿਆ ਹੈ। ਇਸ ਦਾ ਪੱਧਰ 2020 ਵਿੱਚ 1581.50 ਫੁੱਟ ਸੀ, ਜੋ ਇਸ ਸਾਲ 1524.60 ਫੁੱਟ ‘ਤੇ ਪਹੁੰਚ ਗਿਆ ਹੈ। ਪਾਣੀ ਦਾ ਪੱਧਰ ਡਿੱਗਣ ਕਾਰਨ ਬਿਜਲੀ ਉਤਪਾਦਨ ਵੀ ਪ੍ਰਭਾਵਿਤ ਹੋਇਆ ਹੈ। ਇਹ ਡੈਮ ਪੰਜਾਬ ਨੂੰ 194 ਲੱਖ ਯੂਨਿਟ ਬਿਜਲੀ ਸਪਲਾਈ ਕਰਦਾ ਹੈ। ਬਿਜਲੀ ਸੰਕਟ ‘ਤੇ ਕਾਬੂ ਪਾਉਣ ਲਈ, ਪੀਐਸਪੀਸੀਐਲ (PSPCL ) 12 ਕਰੋੜ ਰੁਪਏ ਵਿੱਚ ਹਰ ਰੋਜ਼ ਪੰਜਾਬ ਵਿੱਚ 1000 ਮੈਗਾਵਾਟ ਬਿਜਲੀ ਖ਼ਰੀਦ ਰਹੀ ਹੈ। ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਲਈ 300 ਕਰੋੜ ਰੁਪਏ ਪੀਐਸਪੀਸੀਐਲ ਨੂੰ ਜਾਰੀ ਕੀਤੇ ਹਨ। ਪੀਐਸਪੀਸੀਐਲ ਝੋਨੇ ਦੀ ਲੁਆਈ ਦੇ ਸੀਜ਼ਨ ਦੌਰਾਨ ਲਗਭਗ 10 ਘੰਟੇ ਕਿਸਾਨਾਂ ਨੂੰ ਬਿਜਲੀ ਮੁਹੱਈਆ ਕਰਵਾ ਰਿਹਾ ਹੈ। ਭਾਖੜਾ ਪ੍ਰੋਜੈਕਟ ਕੁੱਲ 1379 ਮੈਗਾਵਾਟ ਬਿਜਲੀ ਪੈਦਾ ਕਰਦਾ ਹੈ ।

Spread the love