ਭਾਰਤ ਦੇ ਦਿੱਗਜ ਸਪਿਨਰ ਹਰਭਜਨ ਸਿੰਘ (Harbhajan Singh) ਦੂਜੀ ਵਾਰ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਗੀਤਾ ਬਸਰਾ ਨੇ (Geeta Basra) ਦੂਜੇ ਬੱਚੇ ਨੂੰ ਜਨਮ ਦਿੱਤਾ ਹੈ। ਹਰਭਜਨ ਸਿੰਘ ਨੇ ਸ਼ਨੀਵਾਰ ਨੂੰ ਟਵੀਟ ਦੇ ਜ਼ਰੀਏ ਆਪਣੇ ਪ੍ਰਸ਼ੰਸਕਾਂ ਨੂੰ ਖੁਸ਼ਖਬਰੀ ਦਿੱਤੀ। ਭੱਜੀ ਨੇ ਦੱਸਿਆ ਕਿ ਉਸ ਦੀ ਪਤਨੀ ਅਤੇ ਪੁੱਤਰ ਦੋਵੇਂ ਸਿਹਤਮੰਦ ਹਨ। ਮਾਰਚ ਵਿੱਚ ਜੋੜੇ ਨੇ ਦੱਸਿਆ ਸੀ ਕਿ ਉਹ ਜੁਲਾਈ ਵਿੱਚ ਉਨ੍ਹਾਂ ਦੇ ਘਰ ਇੱਕ ਛੋਟਾ ਜਿਹਾ ਮਹਿਮਾਨ ਆਉਣ ਵਾਲਾ ਹੈ।

ਹਰਭਜਨ ਅਤੇ ਗੀਤਾ ਦੇ ਰਿਸ਼ਤੇ ਦੀ ਗੱਲ ਕਰੀਏ ਤਾਂ ਦੋਵਾਂ ਨੇ ਇੱਕ ਦੂਜੇ ਨੂੰ ਲੰਬੇ ਸਮੇਂ ਤੱਕ ਡੇਟਿੰਗ ਕਰਨ ਤੋਂ ਬਾਅਦ 29 ਅਕਤੂਬਰ 2015 ਨੂੰ ਵਿਆਹ ਕਰਵਾ ਲਿਆ ਸੀ। ਉਨ੍ਹਾਂ ਦੀ ਇੱਕ ਪੰਜ ਸਾਲ ਦੀ ਬੇਟੀ ਹਿਨਾਇਆ ਵੀ ਹੈ। ਹਰਭਜਨ ਸਿੰਘ ਅਤੇ ਗੀਤਾ ਦੀ ਲਵ ਸਟੋਰੀ ਦੀ ਗੱਲ ਕਰੀਏ ਤਾਂ ਦੋਵਾਂ ਨੂੰ ਰਿਲੇਸ਼ਨਸ਼ਿਪ ਵਿੱਚ ਆਉਣ ਵਿੱਚ ਇੱਕ ਸਾਲ ਲੱਗ ਗਿਆ। ਸਾਬਕਾ ਭਾਰਤੀ ਆਲਰਾਊਂਡਰ ਯੁਵਰਾਜ ਸਿੰਘ ਨੇ ਇਸ ਵਿੱਚ ਹਰਭਜਨ ਦੀ ਬਹੁਤ ਮਦਦ ਕੀਤੀ ਸੀ।

ਸੋਸ਼ਲ ਮੀਡੀਆ ‘ਤੇ ਇਹ ਖ਼ੁਸ਼ਖ਼ਬਰੀ ਸਾਹਮਣੇ ਆਉਂਦੇ ਹੀ ਪ੍ਰਸ਼ੰਸਕਾਂ ਵੱਲੋਂ ਭੱਜੀ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ।

Spread the love