ਕਿਸਾਨਾਂ ਦੀ ਹਮਾਇਤ ਕਰਨ ‘ਤੇ ਅਤੇ ਭਾਜਪਾ ਖ਼ਿਲਾਫ਼ ਬਿਆਨਬਾਜ਼ੀ ਕਰਨ ‘ਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਪਾਰਟੀ ‘ਚੋਂ 6 ਸਾਲ ਲਈ ਕੱਢਿਆ ਗਿਆ ਹੈ। ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਭਾਜਪਾ ਦੇ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ ਕਿਸਾਨਾਂ ਦੇ ਹੱਕ ਵਿੱਚ ਬੋਲਣ ਕਰਕੇ ਅਨਿਲ ਜੋਸ਼ੀ ਨੂੰ ਪਾਰਟੀ ਵਿੱਚੋਂ ਕੱਢਿਆ ਗਿਆ ਹੈ ਕਿਉਂਕਿ ਉਹ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਦੀ ਹਮਾਇਤ ਕਰ ਰਹੇ ਹਨ |

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਸਾਬਕਾ ਮੰਤਰੀ ਅਨਿਲ ਜੋਸ਼ੀ ਕੇਂਦਰ ਸਰਕਾਰ, ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪਾਰਟੀ ਦੀਆਂ ਨੀਤੀਆਂ ਖ਼ਿਲਾਫ਼ ਬਿਆਨਬਾਜ਼ੀ ਕਰ ਰਹੇ ਸਨ, ਜੋ ਪਾਰਟੀ ਵਿਰੋਧੀ ਗਤੀਵਿਧੀਆਂ ਹਨ।

ਦੱਸ ਦਈਏ ਕਿ ਪੰਜਾਬ ਭਾਜਪਾ ਵੱਲੋਂ ਅਨਿਲ ਜੋਸ਼ੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ, ਜਿਸ ‘ਤੇ ਜੋਸ਼ੀ ਨੂੰ ਦੋ ਦਿਨਾਂ ਦੇ ਅੰਦਰ ਜਵਾਬ ਦੇਣ ਦਾ ਸਮਾਂ ਦਿੱਤਾ ਗਿਆ ਪਰ ਅਨਿਲ ਜੋਸ਼ੀ ਨੇ ਪਾਰਟੀ ਖ਼ਿਲਾਫ਼ ਚਲਣ ਦੇ ਆਪਣੇ ਅੜਿੱਅਲ ਵਤੀਰੇ ਨੂੰ ਨਹੀਂ ਛੱਡਿਆ।

Spread the love