ਪੰਜਾਬ ਵਿੱਚ ਚੱਲ ਰਹੇ ਬਿਜਲੀ ਸੰਕਟ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਆਮ ਲੋਕਾਂ ਦੀਆਂ ਪ੍ਰੇਸ਼ਾਨੀਆਂ ਵੱਧ ਦੀਆਂ ਜਾ ਰਹੀਆਂ ਹਨ।

ਪਿਛਲੇ ਦਿਨਾਂ ਤੋਂ ਲੋਕ ਪਾਵਰ -ਕੱਟਾ ਤੋਂ ਬਹੁਤ ਤੰਗ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਇਸ ਵਿਚਾਲੇ ਇੱਕ ਇੱਕ ਕਰਕੇ ਥਰਮਲ ਪਲਾਂਟਾਂ ਦੇ ਯੂਨਿਟ ਬੰਦ ਹੋ ਰਹੇ ਹਨ ਜੋ ਸਾਰਿਆਂ ਲਈ ਪ੍ਰੇਸ਼ਾਨੀ ਦਾ ਵਿਸ਼ਾ ਹੈ। ਤੇ ਹੁਣ ਨਿੱਜੀ ਖੇਤਰ ਦੇ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਦੋ ਯੂਨਿਟਾਂ ਕਈ ਦਿਨਾਂ ਤੋਂ ਬੰਦ ਰਹਿਣ ਮਗਰੋਂ ਤਲਵੰਡੀ ਸਾਬੋ ਤਾਪ ਘਰ ਦਾ ਤੀਜਾ ਯੂਨਿਟ ਵੀ ਬੰਦ ਹੋ ਗਿਆ ਹੈ।

ਤੀਜੇ ਯੂਨਿਟ ਨੇ ਬਿਜਲੀ ਪੈਦਾ ਕਰਨੀ ਛੱਡ ਦਿੱਤੀ ਹੈ। ਉੱਤਰੀ ਭਾਰਤ ਦੇ ਸਭ ਤੋਂ ਵੱਡੇ 1980 ਮੈਗਾਵਾਟ ਦੀ ਸਮਰੱਥਾ ਵਾਲੇ ਮਾਨਸਾ ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ’ਚ ਸਥਿਤ ਇਸ ਥਰਮਲ ਪਲਾਂਟ ’ਚ 3 ਯੂਨਿਟ ਹਨ ਅਤੇ ਹੋਰ ਯੂਨਿਟ ਦੀ ਬਿਜਲੀ ਪੈਦਾ ਕਰਨ ਦੀ ਸਮਰੱਥਾ 660 ਮੈਗਾਵਾਟ ਹੈ।

ਗ਼ੌਰਤਲਬ ਹੈ ਕਿ ਪਲਾਂਟ ਦਾ ਪਹਿਲਾ ਯੂਨਿਟ ਮਾਰਚ ਮਹੀਨੇ ਤੋਂ ਬੰਦ ਪਿਆ ਹੈ ਜਦਕਿ ਦੂਜਾ ਲੰਘੀ 4 ਜੁਲਾਈ ਤੋਂ ਬੰਦ ਹੋ ਗਿਆ ਹੈ, ਜੋ ਅਜੇ ਤੱਕ ਠੀਕ ਨਹੀਂ ਹੋਇਆ।

Spread the love