ਨੇਪਾਲ ਦੀ ਸੁਪਰੀਮ ਕੋਰਟ ਨੇ 28 ਘੰਟੇ ਦੇ ਅੰਦਰ ਸ਼ੇਰ ਬਹਾਦੁਰ ਦੇਉਬਾ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਨਿਯੁਕਤ ਕਰਨ ਦੇ ਹੁਕਮ ਦਿੱਤੇ ਨੇ।
ਮੌਜੂਦਾ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਲਈ ਇਹ ਵੱਡਾ ਅਦਾਲਤੀ ਝਟਕਾ ਮੰਨਿਆ ਜਾ ਰਿਹਾ ਹੈ।
ਇਹ ਹੁਕਮ ਉਦੋਂ ਆਇਆ ਜਦੋਂ ਨੇਪਾਲ ਵਿੱਚ ਪਿਛਲੇ ਲੰਬੇਂ ਸਮੇਂ ਤੋਂ ਰਾਜਨੀਤਕ ਲੀਡਰਸ਼ਿਪ ਦਾ ਸੰਕਟ ਹੈ।
ਕੇਪੀ ਸ਼ਰਮਾ ਓਲੀ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਨੇ ਪਿਛਲੇ ਪੰਜ ਮਹੀਨਿਆਂ ਵਿਚ ਦੂਜੀ ਵਾਰ ਸਦਨ ਵਿਚ ਬਹੁਮਤ ਗਵਾਇਆ ਹੈ। ਅਜਿਹੇ ਵਿਚ ਸੁਪਰੀਮ ਕੋਰਟ ਨੇ ਤੁਰੰਤ ਨਵੀਂ ਸਰਕਾਰ ਬਣਾਉਣ ਲਈ ਕਿਹਾ ਹੈ।