ਅੱਜ ਅਜਨਾਲਾ ਸ਼ਹਿਰ ‘ਚ ਆਂਗਣਵਾੜੀ ਵਰਕਰਾਂ ਵੱਲੋਂ ਵਰ੍ਹਦੇ ਮੀਂਹ ਵਿੱਚ ਸੂਬਾ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ।

ਆਂਗਣਵਾੜੀ ਵਰਕਰਾਂ ਨੇ ਕਿਹਾ ਸਰਕਾਰ ਸਾਡੀਆਂ ਹੱਕੀ ਮੰਗਾਂ ਦਾ ਕੋਈ ਹੱਲ ਨਹੀਂ ਕਰ ਰਹੀ। ਉਨ੍ਹਾਂ ਐੱਸ.ਡੀ.ਐਮ ਡਾ. ਦੀਪਕ ਭਾਟੀਆ ਨੂੰ ਮੰਗ ਪੱਤਰ ਦਿੱਤਾ। ਵਰਕਰਾਂ ਨੇ ਕਿਹਾ ਅਸੀਂ ਪਿਛਲੇ ਲੰਮੇ ਸਮੇਂ ਤੋਂ ਆਪਣੀ ਹੱਕੀ ਮੰਗ ਲਈ ਸੰਘਰਸ਼ ਕਰ ਰਹੇ ਹਾਂ ਪਰ ਗੁੰਗੀ ਬੋਲੀ ਸਰਕਾਰ ਦੇ ਕੰਨਾਂ ‘ਤੇ ਜੂੰ ਤੱਕ ਨਹੀਂ ਸਰਕ ਰਹੀ।

Spread the love